Breaking NewsPunjabTop News

ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਹੁਕਮ

ਚੰਡੀਗੜ੍ਹ (ਬਿੰਦੂ ਸਿੰਘ) : ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਈ ਕੋਰਟ ਨੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਾਬਿਲੇਗੌਰ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਉਸ ਦਿਨ ਸੁਣਵਾਈ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸੇਖੋਂ ਨੇ ਹਾਈ ਕੋਰਟ ਦੇ ਬਾਹਰ ਮੁੜ ਤੋਂ ਜੱਜਾਂ ਖਿਲਾਫ਼ ਇਤਰਾਜ਼ ਟਿੱਪਣੀਆਂ ਕੀਤੀਆਂ ਸਨ।

Jassi Mithu Love Story : ਮਾਂ ਨੇ ਆਪਣੀ ਧੀ ਦੀ ਦਿੱਤੀ ਸੁਪਾਰੀ, ਕੁੜੀ ਦੇ ਆਸ਼ਕ ਨੂੰ ਅੱਧ-ਮਰਾ ਕਰਕੇ ਸੁੱਟਿਆ,

ਇਸ ਜਾਣਕਾਰੀ ਤੋਂ ਬਾਅਦ ਨੋਟਿਸ ਲੈਂਦੇ ਹੋਏ ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਣ ਮਗਰੋਂ ਹਾਈ ਕੋਰਟ ਨੇ ਬਰਖ਼ਾਸਤ ਡੀਐਸਪੀ ਨੂੰ ਨੋਟਿਸ ਜਾਰੀ ਕੀਤਾ ਸੀ। ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ ‘ਚ ਸੇਖੋਂ ਹਾਈ ਕੋਰਟ ਲਈ ਇਤਰਾਜ਼ਯੋਗ ਸ਼ਬਦ ਵਰਤ ਰਹੇ ਸਨ। ਹਾਈ ਕੋਰਟ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰਨਾ ਮੰਦ ਭਾਗੀ ਗੱਲ ਹੈ। ਉਨ੍ਹਾਂ ਨੇ ਸੇਖੋਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

Bandi Singh ਦੇ ਮਾਮਲੇ ’ਚ CM Mann ਦਾ ਵੱਡਾ ਬਿਆਨ, Badal Family ਲਈ ਖੜੀ ਕੀਤੀ ਮੁਸੀਬਤ! | D5 Channel Punjabi

ਦੱਸਯਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਫੋਨ ‘ਤੇ ਵਿਵਾਦ ‘ਚ ਘਿਰੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਸਰਕਾਰ ਨੇ ਬਰਖ਼ਾਸਤ ਕਰ ਦਿੱਤਾ ਗਿਆ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਸੇਖੋਂ ਦੀ ਬਰਖਾਸਤਗੀ ਕੀਤੀ ਗਈ ਸੀ। ਉਨ੍ਹਾਂ ‘ਤੇ ਇਲਜ਼ਾਮ ਸਨ ਕਿ ਸੇਖੋਂ ਨੇ ਡਿਊਟੀ ਦੌਰਾਨ ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਤੇ ਸੋਸ਼ਲ ਮੀਡੀਆ ‘ਤੇ ਸਰਕਾਰ ਵਿਰੁੱਧ ਲਿਖਦੇ ਰਹੇ। ਇਨ੍ਹਾਂ ਦੋਸ਼ਾਂ ਕਾਰਨ ਸੇਖੋਂ ਨੂੰ ਲੰਬੇ ਸਮੇਂ ਲਈ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਹੁਣ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਕਿਉਂਕਿ ਜਾਂਚ ਦੌਰਾਨ ਉਹ ਪੰਜਾਬ ਹਰਿਆਣਾ ਹਾਈ ਕੋਰਟ ਵੀ ਗਏ ਸਨ ਤੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਅਜੇ ਵੀ ਚੱਲ ਰਹੀ ਹੈ ਪਰ ਇਸ ਦੌਰਾਨ ਸਰਕਾਰ ਨੇ ਉਸ ਦੀ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ। ਸੇਖੋਂ ਨੂੰ 31 ਅਗਸਤ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਸੀ। ਦਿਲਚਸਪ ਗੱਲ ਇਹ ਹੈ ਕਿ ਡੀਐਸਪੀ ਸੇਖੋਂ ਉਸੇ ਦਿਨ ਸੇਵਾਮੁਕਤ ਹੋਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button