PunjabTop News

ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਅੱਜ ਹਾਈਕੋਰਟ ‘ਚ ਕੀਤਾ ਜਾਵੇਗਾ ਪੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਖਿਲਾਫ ਟਿੱਪਣੀ ਕਰਨ ਦੇ ਦੋਸ਼ੀ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਦੀ ਅੱਜ ਇਸ ਮਾਮਲੇ ਵਿਚ ਅਦਾਲਤ ‘ਚ ਮੁੜ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹਾਈ ਕੋਰਟ ਵੱਲੋਂ ਜਾਰੀ ਵਾਰੰਟ ਤੋਂ ਬਾਅਦ ਡੀਐਸਪੀ ਸੇਖੋਂ ਦੀ ਗ੍ਰਿਫਤਾਰੀ ਹੋਈ ਸੀ । ਹਾਈਕੋਰਟ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਆਦੇਸ਼ ਜਾਰੀ ਕੀਤਾ ਸੀ ਕਿ ਸੇਖੋਂ ਅਤੇ ਉਸਦੇ ਸਾਥੀ ਪ੍ਰਦੀਪ ਸ਼ਰਮਾ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਜਿਸਦੇ ਸੰਧਰਭ ਵਿਚ ਇਹ ਕਾਰਵਾਈ ਅਮਲ ‘ਚ ਲਿਆਉਂਦੀ ਗਈ। ਪੰਜਾਬ ਦੇ ਬਰਖ਼ਾਸਤ ਡੀਐਸਪੀ ਅਤੇ ਉਸ ਦੇ ਸਾਥੀ ਦੇ ਹਾਈ ਕੋਰਟ ਦੇ ਜੱਜਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕਰਨ ਵਾਲੀਆਂ ਵੀਡੀਓਜ਼ ਅਪਲੋਡ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਏ ਗਏ ਨੋਟਿਸ ‘ਤੇ ਸੁਣਵਾਈ ਹੋਈ। ਹਾਈਕੋਰਟ ਦੇ ਹੁਕਮਾਂ ‘ਤੇ ਪੁਲਿਸ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਅੱਜ ਹਾਈਕੋਰਟ ‘ਚ ਪੇਸ਼ ਕੀਤਾ ਜਾਵੇਗਾ | ਹਾਈ ਕੋਰਟ ਨੇ ਉਸ ਦੀ ਇੰਟਰਵਿਊ ਲੈਣ ਵਾਲੇ ਪੱਤਰਕਾਰ ਨੂੰ ਵੀ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

 ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਕੁਝ ਦਿਨ ਪਹਿਲਾਂ ਪ੍ਰੈਸ ਕਾਨਫਰੰਸ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਉਸ ਨੇ ਟਿੱਪਣੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਮਾਮਲੇ ‘ਤੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੇਖੋਂ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਲਵਿੰਦਰ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਝਗੜੇ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ, ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ। ਉਹ ਲਗਾਤਾਰ ਆਸ਼ੂ ਖਿਲਾਫ ਬੋਲਦਾ ਰਿਹਾ ਹੈ।

 ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕਈ ਨੇਤਾਵਾਂ ਦੇ ਨਾਮ ਲਿਖੇ ਹੋਏ ਸਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਦੋ ਦਿਨ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿੱਚ ਅਦਾਲਤ ਨੇ ਸੁਣਵਾਈ 28 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਬਾਅਦ ਬਰਖਾਸਤ ਡੀਐਸਪੀ ਨੇ ਕੇਸ ਦੀ ਸੁਣਵਾਈ ਕਰ ਰਹੇ ਜੱਜਾਂ ਖ਼ਿਲਾਫ਼ ਅਪਸ਼ਬਦ ਬੋਲੇ।

 ਜ਼ਿਕਰਯੋਗ ਹੈ ਕਿ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸੇਖੋਂ ਨੇ ਕਿਹਾ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦੀਆਂ ਬੰਦ ਪਈਆਂ ਫਾਈਲਾਂ ਖੁੱਲ੍ਹ ਨਹੀਂ ਜਾਂਦੀਆਂ । ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੇਰੀ ਲਾਸ਼ ਉੱਠਦੀ ਹੈ ਜਾਂ ਮੈਨੂੰ ਜੇਲ੍ਹ ਭੇਜਿਆ ਜਾਂਦਾ ਹੈ ਤਾਂ ਮੇਰਾ ਪੁੱਤਰ ਵੀ ਅੱਗੇ ਆਵੇਗਾ। ਮੇਰੀ ਧੀ ਹੁਣ ਇਸ ਲੜਾਈ ਨੂੰ ਅੱਗੇ ਜਾਰੀ ਰੱਖੇਗੀ। ਸਭ ਤੋਂ ਬਾਅਦ ਮੇਰੀ ਪਤਨੀ ਦੀ ਲਾਸ਼ ਉੱਠੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button