PunjabTop News

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼

ਚਿੱਟਾ ਸਪਲਾਈ ਕਰਨ ਦੇ ਦੋਸ਼ ਵਿਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਤੋਂ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼ ਕਰ ਦਿੱਤੀ ਗਈ ਹੈ।

ਇਕ ਕਰੋੜ 35 ਲੱਖ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ ਹੈ। ਅਮਨਦੀਪ ਕੌਰ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਹੈ। ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿੱਚ ਪੁੱਛਗਿੱਛ ਕੀਤੀ ਹੈ।

ਉਸ ਨੂੰ 17 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਹੁਣ ਉਹ ਜ਼ਮਾਨਤ ਉਤੇ ਬਾਹਰ ਆਈ ਹੋਈ ਸੀ, ਪਰ ਹੁਣ ਉਸ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button