Breaking NewsD5 specialIndiaNewsPoliticsPunjab

ਬਰਗਾੜੀ ‘ਚ ਹਰਪਾਲ ਚੀਮਾ ਦੇ ਪਿੱਛੇ ਪਏ ਲੋਕ, ਵੀਡੀਓ ਵਾਇਰਲ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਿਆ ਗਿਆ ਸੀ। ਜਿਥੇ ਇਸ ਰੋਸ ਮਾਰਚ ‘ਚ ਖਹਿਰਾ ਸਮਰੱਥਕਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਸਿੱਖ ਸੰਗਤ ਵੀ ਸ਼ਾਮਿਲ ਹੋਈ ਪਰ ਉੱਥੇ ਹੀ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਬਰਗਾੜੀ ਪਹੁੰਚੇ ਤਾਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਥੇ ਰੋਸ ਮਾਰਚ ‘ਚ ਸ਼ਾਮਲ ਸਿੱਖ ਸੰਗਤ ਵੱਲੋਂ ਸਿਰਸਾ ਵਾਲੇ ਦੇ ਚੇਲੇ ਦੱਸਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਜਰਾਂ ਤੁਸੀਂ ਵੀ ਦੇਖੋ ‘ਆਪ’ ਵਿਧਾਇਕਾ ਦੇ ਵਿਰੋਧ ਦੀ ਇਹ ਵੀਡੀਓ

ਦੱਸ ਦਈਏ ਕਿ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਅਕਾਲੀਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਪਰ ਹੁਣ ਆਮ ਆਦਮੀ ਪਾਰਟੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਵੱਡਾ ਸਵਾਲ ਇਹ ਵੀ ਖੜ੍ਹਾ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਅਗਵਾਈ ‘ਚ ਰੋਸ ਮਾਰਚ ਕੱਢਿਆ ਗਿਆ ਪਰ ਦੂਜੇ ਪਾਸੇ ਆਪ ਵਿਧਾਇਕਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ।

Read Also ਸੁਖਪਾਲ ਖਹਿਰਾ ਦੇ ਕਾਫ਼ਲੇ ਦੀ ਗੱਡੀ ਨਾਲ ਕੁਚਲੇ ਬੱਚੇ ਦੀ ਮੌਤ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button