PunjabTop News

ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਚੋਂ ਹਨੀਪ੍ਰੀਤ ਨਾਮਜ਼ਦ

ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਹਨੀਪ੍ਰੀਤ ਦਾ ਨਾਂ ਬੇਅਦਬੀ ਨਾਲ ਸਬੰਧਤ ਮਾਮਲੇ ਵਿਚ ਸਾਹਮਣੇ ਆਇਆ ਹੋਵੇ।

ਪਿਛਲੇ ਮਹੀਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ  ਕਲੇਰ ਨੇ ਦਾਅਵਾ ਕੀਤਾ ਕਿ ਹਨੀਪ੍ਰੀਤ ਅਤੇ ਸੌਦਾ ਸਾਧ ਨੇ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਇਕ ਸਿੱਖ ਪ੍ਰਚਾਰਕ ਵਲੋਂ ਕਥਿਤ ਤੌਰ ’ਤੇ ਡੇਰੇ ਨਾਲ ਸਬੰਧ ਤੋੜਨ ਲਈ ਮਜਬੂਰ ਕਰਨ ਤੋਂ ਬਾਅਦ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿਤੇ ਸਨ।

ਜੁਡੀਸ਼ੀਅਲ ਮੈਜਿਸਟਰੇਟ, ਪਹਿਲੀ ਸ਼੍ਰੇਣੀ (ਜੇਐਮਆਈਸੀ), ਚੰਡੀਗੜ੍ਹ ਦੀ ਅਦਾਲਤ ਵਿਚ ਸੀਆਰਪੀਸੀ ਦੀ ਧਾਰਾ 164 ਤਹਿਤ ਅਪਣੇ ਬਿਆਨ ਵਿਚ ਕਲੇਰ ਨੇ ਕਿਹਾ ਕਿ ਹਨੀਪ੍ਰੀਤ ਅਤੇ ਡੇਰਾ ਮੁਖੀ ਨੇ ਮਹਿੰਦਰ ਪਾਲ ਬਿੱਟੂ ਅਤੇ ਸੱਤ ਹੋਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿਤੇ ਸਨ। ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਕਥਿਤ ਤੌਰ ‘ਤੇ ਕਈ ਡੇਰਾ ਪੈਰੋਕਾਰਾਂ ਨੂੰ ਡੇਰੇ ਤੋਂ ਅਪਣੇ ਸਬੰਧ ਤੋੜਨ ਲਈ ਮਜਬੂਰ ਕੀਤਾ ਗਿਆ ਸੀ।

ਕਲੇਰ ਨੂੰ ਫਰੀਦਕੋਟ ਪੁਲਿਸ ਨੇ ਪਿਛਲੇ ਮਹੀਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਸੀ। ਉਹ 2015 ਦੇ ਬਰਗਾੜੀ ਬੇਅਦਬੀ ਦੇ ਹਾਈ-ਪ੍ਰੋਫਾਈਲ ਕੇਸਾਂ ਵਿਚ ਭਗੌੜਾ ਸੀ। ਇਲਜ਼ਾਮ ਸਨ ਕਿ ਕਲੇਰ 2018 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਅਦਾਲਤ ‘ਚ ਅਪਣੇ ਬਿਆਨ ‘ਚ ਕਲੇਰ ਨੇ ਦਾਅਵਾ ਕੀਤਾ ਕਿ ਅਪ੍ਰੈਲ 2015 ‘ਚ ਉਸ ਦੀ ਦਿੱਲੀ ਫੇਰੀ ਸੀ। ਜਦੋਂ ਉਹ ਡੇਰਾ ਮੁਖੀ ਨੂੰ ਮਿਲਣ ਗਿਆ ਤਾਂ ਹਨੀਪ੍ਰੀਤ ਅਤੇ ਮਹਿੰਦਰ ਪਾਲ ਬਿੱਟੂ ਪਹਿਲਾਂ ਹੀ ਉੱਥੇ ਮੌਜੂਦ ਸਨ ਅਤੇ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਸ਼ ਰਚ ਰਹੇ ਸਨ।

ਅਦਾਲਤ ਨੂੰ ਦਿਤੇ ਅਪਣੇ ਬਿਆਨ ਵਿਚ ਕਲੇਰ ਨੇ ਦਾਅਵਾ ਕੀਤਾ ਕਿ ਉਸ ਨੂੰ ਅਤੇ ਉਸ ਦੇ ਪਰਵਾਰਕ ਮੈਂਬਰਾਂ ਨੂੰ ਡੇਰਾ ਮੁਖੀ, ਹਨੀਪ੍ਰੀਤ ਅਤੇ ਹੋਰਾਂ ਤੋਂ ਅਪਣੀ ਜਾਨ ਨੂੰ ਖ਼ਤਰਾ ਹੈ। ਕਲੇਰ ਦੀ ਗ੍ਰਿਫਤਾਰੀ ਤੋਂ ਬਾਅਦ, ਪੁਲਿਸ ਨੂੰ ਉਮੀਦ ਸੀ ਕਿ ਕਲੇਰ ਦੀ ਪੁੱਛਗਿੱਛ ਨਾਲ ਬੇਅਦਬੀ ਦੀਆਂ ਘਟਨਾਵਾਂ ਦੇ ਕਈ ਸਿੱਟੇ ਕੱਢਣ ਵਿਚ ਮਦਦ ਮਿਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button