PunjabTop News

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ

ਫਰੀਦਕੋਟ : ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ।  ਸੁਣਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਦਾਲਤ ਵਿੱਚ ਪੇਸ਼ ਹੋਂਣਗੇ,

ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button