Breaking NewsD5 specialIndiaNewsPunjabTop News

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸਿੱਧੂ ਦਾ ਕੇਜਰੀਵਾਲ ‘ਤੇ ਨਿਸ਼ਾਨਾ

ਨਵੀਂ ਦਿੱਲੀ/ਪਟਿਆਲਾ : ਪੰਜਾਬ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਹੁਣ ਵਿਰੋਧੀ ਪੱਖ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਬੇਅਦਬੀ ਦੇ ਮੁੱਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) ‘ਤੇ ਨਿਸ਼ਾਨਾ ਸਾਧਿਆ ਹੈ। ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ 24 ਘੰਟੇ ਦੇ ਅੰਦਰ ਬੇਅਦਬੀ ਮਾਮਲੇ ‘ਚ ਨਿਆ ਦਵਾਉਣ ਦਾ ਦਾਅਵਾ ਕੀਤਾ ਸੀ ਤਾਂ ਫਿਰ ਹੁਣ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕੌਣ ਰੋਕ ਰਿਹਾ ਹੈ।

‘ਆਪ’ ਦੇ ਮੰਤਰੀ ਨੇ ਅਧਿਕਾਰੀ ਕਰ ਲਏ ਇਕੱਠੇ, ਹਰਿਆਣਾ ਤੇ ਹਿਮਾਚਲ ’ਤੇ ਹੋਊ ਕਾਰਵਾਈ! D5 Channel Punjabi

ਨਵਜੋਤ ਸਿੰਘ ਸਿੱਧੂ ਦੇ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਨੇ ਕੇਜਰੀਵਾਲ ਦਾ ਇਕ ਪੁਰਾਣਾ ਬਿਆਨ ਸਾਂਝਾ ਕਰ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਦੇ ਵਲੋਂ ਬੇਅਦਬੀ ਮਾਮਲੇ ‘ਤੇ ਕਿਹਾ ਗਿਆ ਸੀ ਕਿ ਜੇ ਰ ਪੰਜਾਬ ਦੀ ਕਾਂਗਰਸ ਸਰਕਾਰ ਚਾਹੇ ਤਾਂ ਉਹ 24 ਘੰਟਿਆਂ ਵਿਚ ਐਕਸ਼ਨ ਲੈ ਸਕਦੀ ਹੈ। ਸਿੱਧੂ ਦਾ ਕਹਿਣਾ ਹੈ ਕਿ ਹੁਣ ਆਮ ਆਦਮੀ ਪਾਰਟੀ ਵਲੋਂ ਐਕਸ਼ਨ ਕਿਉਂ ਨਹੀਂ ਲਿਆ ਜਾ ਰਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button