Breaking NewsIndiaNewsPoliticsPunjab

ਬਰਗਾੜੀ ਮੋਰਚੇ ’ਚ ਮੁੜ ਪਹੁੰਚੇ ਖਹਿਰਾ, ਅਗਲੀ ਰਣਨੀਤੀ ’ਤੇ ਕੀਤੀਆਂ ਵਿਚਾਰਾਂ

ਫਰੀਦਕੋਟ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਖਹਿਰਾ ਅੱਜ ਮੁੜ ਬਰਗਾੜੀ ਮੋਰਚੇ ’ਤੇ ਪਹੁੰਚ ਗਏ ਹਨ। ਉੱਥੇ ਪਹੁੰਚ ਉਨ੍ਹਾਂ ਨੇ ਮੁਤਵਾਜ਼ੀ ਜੱਥੇਦਾਰ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਜੱਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਮੋਰਚੇ ਦੀਆਂ ਅਗਲੀਆਂ ਰਣਨੀਤੀਆਂ ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੀ 7 ਅਕਤੂਬਰ ਨੂੰ ਸੁਖਪਾਲ ਸਿੰਘ ਖਹਿਰਾ ਅਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਸਿੱਖ ਸਮੂਹ ਦੇ ਵੱਡੇ ਇਕੱਠ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਸ ਤੋਂ ਬਾਅਦ ਵਾਪਰੇ ਗੋਲੀਕਾਂਡ ਵਿਰੁੱਧ ਕੋਟਕਪੁਰਾ ਤੋਂ ਬਰਗਾੜੀ ਤੱਕ ਵਿਰੋਧ ਮਾਰਚ ਕੀਤਾ ਸੀ ਅਤੇ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ 15 ਦਿਨ ਦਾ ਅਲਟੀਮੇਟਮ ਦਿੱਤਾ ਸੀ।

Read Also ਬਰਗਾੜੀ ਮੋਰਚੇ ‘ਤੇ ਡਾ. ਗਾਂਧੀ ਦਾ ਵੱਡਾ ਬਿਆਨ

ਪਰ ਹੁਣ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਲਈ ਸੁਖਪਾਲ ਖਹਿਰਾ ਸਰਕਾਰ ’ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਅਗਲੀ ਰਣਨੀਤੀ ਬਣਾਉਣ ਲਈ ਇੱਥੇ ਮੋਰਚੇ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਮੋਰਚੇ ਨੂੰ ਵਿਦੇਸ਼ੀ ਫੰਡਿੰਗ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਅਤੇ ਅਕਾਲੀ ਦਲ ਦੇ ਆਗੂ ਆਪਸ ਵਿੱਚ ਮਿਲੇ ਹੋਏ ਹਨ ਅਤੇ ਦੋਵੇਂ ਹੀ ਇੱਕੋ ਜਿਹਾ ਬਿਆਨ ਦੇ ਰਹੇ ਹਨ ਕਿ ਮੋਰਚੇ ਨੂੰ ਵਿਦੇਸ਼ੀ ਫੰਡਿੰਗ ਆ ਰਹੀ ਹੈ। ਆਪਣੇ ਇਸ ਬਿਆਨ ’ਤੇ ਕੈਬਨਿਟ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਬਰਗਾੜੀ ਮੋਰਚੇ ਵਿੱਚ ਬੈਠੇ ਲੋਕਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖ ਨੌਜਵਾਨਾਂ ਦੀ ਹੋਈ ਸ਼ਹਾਦਤ ਦਾ ਇਨਸਾਫ਼ ਦੁਆਉਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button