NewsPunjab

ਬਰਗਾੜੀ ਮੋਰਚੇ ਨੂੰ ਲੈ ਕੇ ਮੁਤਵਾਜ਼ੀ ਜੱਥੇਦਾਰਾਂ ਮੰਡ ਤੇ ਦਾਦੂਵਾਲ ‘ਚ ਆਪਸੀ ਮਤਭੇਦ ਉਜਾਗਰ

ਅੰਮ੍ਰਿਤਸਰ: ਬਰਗਾੜੀ ਮੋਰਚਾ 6 ਮਹੀਨੇ ਦੇ ਕਰੀਬ ਜਾਰੀ ਰਿਹਾ ਪਰ ਸਰਕਾਰ ਦੇ ਭਰੋਸੇ ਮਗਰੋਂ ਭਾਵੇਂ ਬਰਗਾੜੀ ਮੋਰਚਾ ਖਤਮ ਹੋ ਚੁੱਕਿਆ ਪਰ ਇਸ ਤੋਂ ਬਾਅਦ ਮੁਤਵਾਜ਼ੀ ਜਥੇਦਾਰਾਂ ਵਿਚ ਆਪਸੀ ਮਤਭੇਦ ਉੱਭਰ ਕੇ ਸਾਹਮਣੇ ਆਏ ਹਨ।

ਬਰਗਾੜੀ ਮੋਰਚੇ ਦੇ ਪ੍ਰਮੁੱਖ ਆਗੂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਕਿ ਬਰਗਾੜੀ ਮੋਰਚਾ ਨਿਰੰਤਰ ਜਾਰੀ ਰਹਿਣਾ ਚਾਹੀਦਾ ਸੀ ਹਲੇ ਮੋਰਚਾ ਸਮਾਪਤ ਕਰਨ ਦਾ ਸਮਾਂ ਨਹੀ ਸੀ। ਉਹਨਾਂ ਨੇ ਇਸ ਮਾਮਲੇ ‘ਤੇ ਜਥੇਦਾਰ ਧਿਆਨ ਸਿੰਘ ਮੰਡ ‘ਤੇ ਵੀ ਸ਼ਬਦੀ ਹਮਲੇ ਕੀਤੇ।

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਦਾ ਕਹਿਣਾ ਸਰਕਾਰ ਦੇ ਭਰੋਸੇ ਮਗਰੋਂ ਹੀ ਮੋਰਚਾ ਸਮਾਪਤ ਕੀਤਾ ਗਿਆ। ਜਥੇਦਾਰ ਮੰਡ ਸੰਗਤ ਦੀ ਹਾਜ਼ਰੀ ‘ਚ ਅਕਾਲ ਤਖ਼ਤ ਸਾਹਿਬ ਅਤੇ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਸੂਚੀ ਸਰਕਾਰ ਨੂੰ ਭੇਜ਼ ਦਿੱਤੀ ਗਈ ਹੈ ਅਤੇ ਸਰਕਾਰ ਨੇ ਭਰੋਸਾ ਦਿਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਵੀ ਛੇਤੀ ਹੀ ਹੋ ਜਾਵੇਗੀ।

ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਹੋਰਾਂ ਦੇ ਆਪਸੀ ਮੱਤਭੇਦ ਉੱਭਰ ਕੇ ਸਾਹਮਣੇ ਆਏ ਹਨ।ਜਥੇਦਾਰ ਧਿਆਨ ਸਿੰਘ ਮੰਡ ਵਲੋਂ ਅਗਲੀ ਰਣਨੀਤੀ ਲਈ 20 ਦਸੰਬਰ ਨੂੰ ਇਕ ਮੀਟਿੰਗ ਫਤਹਿਗੜ੍ਹ ਸਾਹਿਬ ਰੱਖੀ ਗਈ ਹੈ ਜਦੋਂ ਬਲਜੀਤ ਸਿੰਘ ਦਾਦੂਵਾਲ ਵਲੋਂ ਇਸ ਮੀਟਿੰਗ ‘ਚ ਜਾਣ ਤੋਂ ਨਾਂਹ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button