
ਬਰਨਾਲਾ ਦੇ ਵਾਰਡ ਨੰਬਰ 15 ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਭਾਜਪਾ ਉਮੀਦਵਾਰ ਦੀਪਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਜਸਵੀਰ ਸਿੰਘ ਗੱਖੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜ਼ਖਮੀ ਆਗੂ ਦਾ ਦੋਸ਼ ਹੈ ਕਿ ਵਿਰੋਧੀ ਪਾਰਟੀਆਂ ਦੇ ਗੁੰਡਿਆਂ ਨੇ ਉਨ੍ਹਾਂ ‘ਤੇ ਇਹ ਹਮਲਾ ਕੀਤਾ, ਜਿਸ ’ਚ ਉਨ੍ਹਾਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਹਮਲੇ ਦੌਰਾਨ ਉਨ੍ਹਾਂ ਦੀ ਪੱਗ ਵੀ ਲੱਥ ਗਈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਸਵੀਰ ਸਿੰਘ ਨੇ ਸਿੱਧਾ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵੱਲੋਂ ਉਨ੍ਹਾਂ ‘ਤੇ ਇਹ ਹਮਲਾ ਕੀਤਾ ਗਿਆ ਹੈ।
ਵਾਰਡ ਨੰਬਰ 33 ’ਚ ਵੀ ਹੋਈ ਖੜਕ-ਦੜਕ, ਜਾਅਲੀ ਵੋਟਾਂ ਨੂੰ ਲੈ ਕੇ ਭਿੜੇ ਉਮੀਦਵਾਰ ਤਣਾਅ ਦਾ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ ਅਤੇ ਵਾਰਡ ਨੰਬਰ 33 ’ਚ ਵੀ ਇੱਕ ਵਾਰ ਫਿਰ ਹਿੰਸਕ ਝੜਪ ਅਤੇ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




