PunjabPunjabTop News

ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਦੇ ਆਮ ਆਦਮੀ ਪਾਰਟੀ ਸਰਪੰਚ ਦਾ ਬਰਛਾ ਮਾਰ ਕਤਲ

ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ ਦੇ ਚਲਦਿਆਂ ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ (26) ਦਾ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੌਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਪਹੁੰਚੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ‘ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਹਨਾਂ ਨਾਲ ਰੰਜਿਸ਼ ਰੱਖ ਰਹੇ ਸਨ।

ਜਦ ਪਿੰਡ ਦੇ ਕੁਝ ਵਿਅਕਤੀ ਪਿੰਡ ਵਿਚ ਚਿੱਟੇ ਦਾ ਨਸ਼ਾ ਕਰ ਰਹੇ ਸਨ ਤਾਂ ਉਹਨਾਂ ਨੂੰ ਰੋਕਣ ਤੋਂ ਕੁਝ ਸਮੇਂ ਬਾਅਦ ਹੀ ਉਹ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਸਰਪੰਚ ਦੇ ਘਰ ਹਥਿਆਰ ਲੈ ਕੇ ਆ ਗਏ। ਜਿਸ ਤੋਂ ਬਾਅਦ ਮੌਜੂਦਾ ਸਰਪੰਚ ਅਤੇ ਉਸ ਦੇ ਸਾਥੀਆਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ।

ਇਸ ਹਮਲੇ ਦੌਰਾਨ ਮੌਜੂਦਾ ਸਰਪੰਚ ਸੁਖਜੀਤ ਸਿੰਘ ਬਰਛਾ ਲਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਿਲ ਹਸਪਤਾਲ ਬਰਨਾਲਾ ਭੇਜਿਆ ਗਿਆ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button