Breaking NewsD5 specialNewsPoliticsPunjab

”ਬਰਨਾਲਾ ਤੇ ਪੱਟੀ ਜੇਲ੍ਹ ਨੂੰ ਏਕਾਂਤਵਾਸ ਵਜੋਂ ਐਲਾਨਿਆ, 412 ਕੈਦੀ ਹੋਰਨਾਂ ਜੇਲ੍ਹਾਂ ‘ਚ ਕੀਤੇ ਤਬਦੀਲ”

ਚੰਡੀਗੜ੍ਹ : ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ‘ਚ ਇਹਤਿਆਤ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲ੍ਹਾਂ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀ ਜੇਲ੍ਹਾਂ ਵਿੱਚ ਬੰਦ 412 ਕੈਦੀਆਂ ਨੂੰ ਸੂਬੇ ਦੀਆਂ ਹੋਰਨਾਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕੋਈ ਵੀ ਨਵਾਂ ਕੈਦੀ ਏਕਾਂਤਵਾਸ ਐਲਾਨੀਆਂ ਇਨ੍ਹਾਂ ਦੋਵਾਂ ਜੇਲ੍ਹਾਂ ਵਿੱਚ ਹੀ ਪੂਰੀ ਮੈਡੀਕਲ ਜਾਂਚ ਤੋਂ ਬਾਅਦ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲ੍ਹਾਂ ਨੂੰ ਕੋਰੋਨਾਵਾਇਰਸ ਦੇ ਕਿਸੇ ਵੀ ਸੰਭਾਵੀ ਖਤਰੇ ਤੋਂ ਬਚਣ ਲਈ ਇਹਤਿਆਤ ਵਜੋਂ ਚੁੱਕਿਆ ਗਿਆ ਹੈ।

Big Breaking-ਪੰਜਾਬ ਦੇ ਇਸ ਜਿਲ੍ਹੇ ‘ਚ, ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ

ਜੇਲ੍ਹ ਮੰਤਰੀ ਰੰਧਾਵਾ ਨੇ ਹੋਰ ਖੁਲਾਸਾ ਕਰਦਿਆਂ ਦੱਸਿਆ ਕਿ ਬਰਨਾਲਾ ਜੇਲ੍ਹ ਦੇ 100 ਕੈਦੀ ਨਵੀਂ ਜੇਲ੍ਹ ਨਾਭਾ ਤੇ 202 ਕੈਦੀ ਜ਼ਿਲਾ ਜੇਲ੍ਹ ਬਠਿੰਡਾ ਅਤੇ ਪੱਟੀ ਸਬ ਜੇਲ੍ਹ ਦੇ 110 ਕੈਦੀ ਜ਼ਿਲਾ ਜੇਲ੍ਹਾਂ ਸ੍ਰੀ ਮੁਕਤਸਰ ਸਾਹਿਬ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 412 ਕੈਦੀਆਂ ਨੂੰ ਚੈਕਅੱਪ ਕਰ ਕੇ ਤਬਦੀਲ ਕੀਤਾ ਗਿਆ। ਹੁਣ ਕੋਈ ਵੀ ਨਵਾਂ ਕੈਦੀ ਦੋਵੇਂ ਜੇਲ੍ਹਾਂ ਨੂੰ ਛੱਡ ਕੇ ਕਿਸੇ ਹੋਰ ਜੇਲ੍ਹ ਵਿੱਚ ਨਹੀਂ ਭੇਜਿਆ ਜਾਵੇਗਾ। ਏਕਾਂਤਵਾਸ ਐਲਾਨੀਆਂ ਬਰਨਾਲਾ ਤੇ ਪੱਟੀ ਜੇਲ੍ਹ ਵਿੱਚ ਆਉਣ ਵਾਲੇ ਨਵੇਂ ਕੈਦੀ ਨੂੰ ਕੋਵਿਡ-19 ਪ੍ਰੋਟੋਕਾਲ ਤੇ ਸਿਹਤ ਸਲਾਹਕਾਰੀਆਂ ਅਨੁਸਾਰ ਪੂਰੀ ਤਰ੍ਹਾਂ ਜਾਂਚ ਕਰ ਕੇ ਭੇਜਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button