AAP ਨੇ ਅੱਜ ਬਰਨਾਲਾ ਹਲਕੇ ਤੋਂ ਆਪ ਦੇ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦੇ ਖਾਸਮਖਾਸ ਮੰਨੇ ਜਾਂਦੇ ਉਸ ਦੀ ਕਥਿਤ ਮਾਸੀ ਦੇ ਮੁੰਡੇ ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਜਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਸ਼ੋਸ਼ਲ ਮੀਡੀਆ ਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਤੇ ਪ੍ਰੀਵਾਰ ਪ੍ਰਸਤੀ ਦੇ ਦੋਸ਼ ਲਾਏ ਹਨ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦੇ ਵਰਕਰਾਂ ਵਿੱਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਪੈਦਾ ਹੋ ਗਈ ਹੈ। ਬਾਠ ਨੇ ਅੱਜ ਬਰਨਾਲਾ ’ਚ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਉਹ ਅਗਲੇ 24 ਘੰਟਿਆਂ ਦੌਰਾਨ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਗਲਾ ਫੈਸਲਾ ਲੈਣ ਤੋਂ ਪਹਿਲਾਂ ਵਰਕਰਾਂ ਅਤੇ ਇਲਾਕਾ ਵਾਸੀਆਂ ਨਾਲ ਸਲਾਹ ਕਰਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੂੰ ਉਨ੍ਹਾਂ ਦੀ ਗਲਤੀ ਦਾ ਅਹਿਸਾਸ ਵਿਧਾਨ ਸਭਾ ਚੋਣ ਵਿੱਚ ਕਰਵਾਇਆ ਜਾਏਗਾ। ਕਾਫੀ ਦੁਖੀ ਨਜ਼ਰ ਆ ਰਹੇ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਉਮੀਦ ਨਹੀਂ ਸੀ ਕਿ ਪਾਰਟੀ, ਲੰਘੇ 8-10 ਸਾਲਾਂ ਤੋਂ ਤਨਦੇਹੀ ਨਾਲ ਮਿਹਨਤ ਕਰਦੇ ਵਰਕਰਾਂ ਨੂੰ ਨਜ਼ਰਅੰਦਾਜ ਕਰਕੇ,ਪਰਿਵਾਰਵਾਦ ਤੇ ਹੀ ਮੋਹਰ ਲਗਾ ਦੇਵੇਗੀ।
ਪੰਜਾਬ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੱਕ ਘੰਟਾ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਨਾਮ ਐਲਾਨਿਆ ਗਿਆ ਹੈ ਪਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਟਿਕਟ ਦੇ ਮੇਨ ਦਾਵੇਦਾਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਇਹ ਸਰਾਸਰ ਧੱਕੇਸ਼ਾਹੀ ਹੈ।
13 ਨਵੰਬਰ ਨੂੰ ਹੋ ਰਹੀਆਂ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਦਾ ਐਲਾਨ ਕਰ ਦਿੱਤਾ ਹੈ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰਟੀ ਨੇ ਸਾਬਕਾ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਨਜਦੀਕੀ ਸਾਥੀ ਹਰਿੰਦਰ ਸਿੰਘ ਨੂੰ ਟਿਕਟ ਦਿੱਤੀ ਹੈ। ਟਿਕਟ ਦਾ ਐਲਾਨ ਹੋਣ ਦੇ ਲਗਭਗ ਇਕ ਘੰਟੇ ਦੇ ਅੰਦਰ ਹੀ ਪਾਰਟੀ ਦੋ ਫਾੜ ਹੋ ਗਈ ਹੈ ਤੇ ਬਗਾਵਤ ਸ਼ੁਰੂ ਹੋ ਗਈ ਹੈ।
ਟਿਕਟ ਦੇ ਦਾਅਵੇਦਾਰ ਅਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸਾਡੇ ਵੱਲੋਂ ਪਾਰਟੀ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਹੈ ਜੇਕਰ ਪਾਰਟੀ ਵੱਲੋਂ ਜੋ ਕਿ ਉਮੀਦਵਾਰ ਐਲਾਨਿਆ ਗਿਆ ਹੈ ਉਸਨੂੰ ਬਦਲਿਆ ਨਹੀਂ ਜਾਂਦਾ ਤਾਂ ਹੋ ਸਕਦਾ ਹੈ ਸਾਡੇ ਵੱਲੋਂ ਜ਼ਿਮਨੀ ਚੋਣ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੜੀ ਜਾਵੇ, ਜਿਸ ਦਾ ਫੈਸਲਾ ਪਾਰਟੀ ਵਰਕਰਾਂ ਦੀ ਆਪਸੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.