PunjabSportsTop News

ਬਰਮਿੰਘਮ ਰਾਸ਼ਟਰ ਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਵੇਟਲਿਫਟਰ ਪਹੁੰਚੇ ਅੰਮ੍ਰਿਤਸਰ

ਲੋਕਾਂ ਨੇ ਤਾੜੀਆਂ ਅਤੇ ਫੁੱਲਾਂ ਨਾਲ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ : ਰਾਸ਼ਟਰਮੰਡਲ ਖੇਡਾਂ ‘ਚ ਤਮਗੇ ਲੈ ਕੇ ਪਰਤੇ ਦੇਸ਼ ਦੇ ਵੇਟਲਿਫਟਰ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ। ਪੰਜਾਬ ਸਰਕਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ। ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ।

Farmers News : ਲਓ CM Mann ਦਾ ਕਿਸਾਨਾਂ ਨੂੰ ਨਵਾਂ ਤੋਹਫ਼ਾ! ਦਿੱਤੀ ਵੱਡੀ ਖੁਸ਼ਖਬਰੀ | D5 Channel Punjabi

ਇਸ ਤੋਂ ਬਾਅਦ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਦੌਰਾਨ ਗੋਲਡਨ ਮੈਡਲ ਜੇਤੂ ਮੀਰਾ ਬਾਈ ਚਾਨੂ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰੇ ਖਿਡਾਰੀਆਂ ਦੀ ਅਗਵਾਈ ਕਰਦੀ ਨਜ਼ਰ ਆਈ। ਉਨ੍ਹਾਂ ਦੇ ਨਾਲ ਪੰਜਾਬ ਦੇ ਚਾਰ ਖਿਡਾਰੀ ਵਿਕਾਸ ਠਾਕੁਰ, ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਸੰਕੇਤ ਮਹਾਦੇਵ, ਗੁਰੂਰਾਜਾ ਪੁਜਾਰੀ, ਬਿੰਦੀਆ ਰਾਣੀ ਦੇਵੀ, ਜੇਰੇਮੀ ਲਾਲਰਿਨੁੰਗਾ, ਅਚਿੰਤਾ ਸ਼ਿਉਲੀ ਸਮੇਤ ਬਾਕੀ ਸਾਰੇ 9 ਵੇਟਲਿਫਟਰ ਵੀ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button