Breaking NewsD5 specialEntertainmentInternationalNewsPunjabTop News

ਬਰੈਂਪਟਨ ‘ਚ ਸਿੱਧੂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ

ਕੈਨੇਡਾ/ਮਾਨਸਾ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸ ਪਾਰਟੀ ਦੇ ਲੀਡਰ ਸਿੱਧੂ ਮੂਸੇਵਾਲਾ ਨੂੰ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਸ਼ਰਧਾਂਜਲੀ ਸਮਾਗਮ ‘ਚ ਵੱਡੀ ਗਿਣਤੀ ‘ਚ ਪੰਜਾਬੀ ਮੂਲ ਦੇ ਲੋਕ ਅਤੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਨੇ ਸ਼ਿਰਕਤ ਕੀਤੀ ਅਤੇ ਸਭ ਦੀਆਂ ਅੱਖਾਂ ਨਮ ਸਨ। ਭਰੀ ਜਵਾਨੀ ਵਿੱਚ ਇਸ ਤਰ੍ਹਾਂ ਮੂਸੇਵਾਲਾ ਦਾ ਜਾਣਾ ਕਿਸੇ ਨੂੰ ਸੱਚ ਨਹੀਂ ਸੀ ਜਾਪ ਰਿਹਾ। ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ।

VIP Security : ਮੂਸੇਵਾਲੇ ਮਾਮਲੇ ‘ਚ CM Mann ਦੀ ਵੱਡੀ ਕਾਰਵਾਈ! ਘਰ ਪਹੁੰਚ ਕੀਤਾ ਐਲਾਨ? | D5 Channel Punjabi

ਇਸ ਮੌਕੇ ਬੋਲਦਿਆਂ ਬੁੱਧੀ ਜੀਵੀ ਲੋਕਾਂ ਨੇ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਇਸ ਤਰ੍ਹਾਂ ਕਿਸੇ ਨੌਜਵਾਨ ਦਾ ਕਤਲ ਹੋਣਾ ਇਹ ਸਾਬਿਤ ਕਰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਵਿਗੜਦਾ ਜਾ ਰਿਹਾ ਹੈ। ਪੰਜਾਬ ਦੀ ਜਵਾਨੀ ਨਿੱਤ ਗੈਂਗਵਾਰ ਦਾ ਸ਼ਿਕਾਰ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦਾ ਇਸ ਤਰ੍ਹਾਂ ਕਤਲ ਹੋਣਾ ਸਰਕਾਰ ਅਤੇ ਸਿਸਟਮ ‘ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ।

Amritsar Firing : ਮੂਸੇਵਾਲਾ ਕਾਂਡ ਤੋਂ ਬਾਅਦ ਫਿਰ ਚੱਲੀਆਂ ਤਾੜ-ਤਾੜ ਗੋਲੀਆਂ! ਭਖਿਆ ਮਾਹੌਲ | D5 Channel Punjabi

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਇਹ ਮੰਗ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਸਿੱਧੂ ਨੌਜਵਾਨਾਂ ਦਾ ਰੋਲ ਮਾਡਲ ਸੀ। ਨੌਜਵਾਨ ਉਸ ਨੂੰ ਸੁਣਨਾ ਪਸੰਦ ਕਰਦੇ ਸਨ। ਸਿੱਧੂ ਆਪਣੇ ਗੀਤਾਂ ਕਰਕੇ ਸਦਾ ਅਮਰ ਰਹੇਗਾ ਅਤੇ ਸਾਡੇ ਦਿਲਾਂ ਵਿੱਚ ਵੱਸਦਾ ਰਹੇਗਾ।ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਸਿੱਧੂ ਦੇ ਘਰ ਵਾਲਿਆਂ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕਿਹਾ ਕਿ ਪਰਿਵਾਰ ਨੂੰ ਜੋ ਘਾਟਾ ਪਿਆ ਹੈ ਉਹ ਪੂਰਾ ਨਹੀਂ ਹੋ ਸਕਦਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button