Breaking NewsD5 specialNewsPunjabTop News

ਬਲਬੀਰ ਸਿੰਘ ਰਾਜੇਵਾਲ ਸਮੇਤ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂ “ਫ਼ਖ਼ਰ-ਏ-ਪੰਜਾਬ” ਸਨਮਾਨ ਨਾਲ ਸਨਮਾਨਿਤ

ਪਟਿਆਲਾ : ਪੰਜਾਬ ਆੜਤੀ ਫੈਡਰੇਸ਼ਨ ਵਲੋਂ ਵੀਰਵਾਰ ਨੂੰ ਸਮਰਾਲਾ ਵਿਖੇ ਇਕ ਵਿਸ਼ਾਲ ਇਕੱਠ ਦੌਰਾਨ ਬੀਕੇਯੀ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਮੇਤ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਫ਼ਖ਼ਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ, ਜਥੇਬੰਦੀਆਂ ਦੇ ਵਰਕਰ ਅਤੇ ਆੜ੍ਹਤੀ ਯੂਨੀਅਨਾਂ ਦੇ ਅਧਿਕਾਰੀ ਪੁੱਜੇ ਹੋਏ ਸਨ।

ਮੁੱਖ ਮੰਤਰੀ ਚੰਨੀ ਦਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, ਬਾਗੋ-ਬਾਗ ਕਰਤੇ ਲੋਕ || D5 Channel Punjabi

ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਵੱਲੋਂ ਮੋਰਚੇ ਦੀ ਜਿੱਤ ਲਈ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਇੱਕਜੁੱਟਤਾ ਤੋਂ ਬਿਨਾਂ ਇੰਨੀ ਵੱਡੀ ਲੜਾਈ ਜਿੱਤੀ ਨਹੀਂ ਜਾ ਸਕਦੀ ਸੀ। ਇਸ ਮੌਕੇ ਰਾਜੇਵਾਲ ਨੂੰ ਆਪਣਾ ਮੁੱਖ ਆਗੂ ਦੱਸਦਿਆਂ ਕਿਸਾਨ ਆਗੂਆਂ ਨੇ ਨਵਾਂ ਸੁਨਹਿਰੀ ਪੰਜਾਬ ਸਿਰਜਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਰਾਜੇਵਾਲ ਨੇ ਪੰਜਾਬ ਵਾਸੀਆਂ ਨੂੰ ਸੂਬੇ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੜਾਈ ਅਜੇ ਬਹੁਤ ਲੰਬੀ ਹੈ, ਇਸ ਲਈ ਲੋਕਾਂ ਦੀ ਏਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਨੇ ਪੰਜਾਬ ਦੀ ਤਰੱਕੀ ਅਤੇ ਲੋਕ ਸ਼ਕਤੀ ਨੂੰ ਮਜ਼ਬੂਤ ​​ਕਰਨ ਲਈ ਚੋਣ ਲੜਨ ਦਾ ਫੈਸਲਾ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button