Breaking NewsD5 specialNewsPoliticsPunjab

ਬਲਬੀਰ ਸਿੱਧੂ ਨੇ ਮਸਤਾਨ ਸਿੰਘ ਦੀ ਸਿਹਤ ਬਾਰੇ ਜਾਣਿਆ, ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ

ਚੰਡੀਗੜ੍ਹ  : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਕਰਮਚਾਰੀ ਮਸਤਾਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਕੋਵਿਡ-19 ਦੀ ਡਿਊਟੀ ਦੌਰਾਨ ਉਸ ਨਾਲ ਕੁੱਟਮਾਰ ਕਰਨ ਵਾਲੇ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਬਿਮਾਰੀ ਦੇ ਫੈਲਾਅ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਇਕ ਮੁੱਖ ਕਾਰਨ ਇਹ ਹੈ ਕਿ ਕੋਵਿਡ ਦੇ ਲੱਛਣ ਪਾਏ ਜਾਣ ਵਾਲੇ ਲੋਕ ਸਿਹਤ ਸੰਸਥਾਵਾਂ ਨੂੰ ਕਾਫ਼ੀ ਦੇਰੀ ਨਾਲ ਸੂਚਿਤ ਕਰਦੇ ਹਨ ਜਿਸ ਨਾਲ ਉਨ੍ਹਾਂ ਦੀ ਕੋਵਿਡ-19 ਸਬੰਧੀ ਜਾਂਚ ਵਿੱਚ ਦੇਰੀ ਹੁੰਦੀ ਹੈ।

🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,

ਇਸ ਲਈ ਹਰ ਲੱਛਣ ਪਾਏ ਜਾਣ ਵਾਲੇ ਹਰੇਕ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ `ਤੇ ਕਮਿਉਨਿਟੀ ਹੈਲਥ ਸੈਂਟਰ ਮਲੌਦ ਵਿਖੇ ਤਾਇਨਾਤ ਸ੍ਰੀ ਮਸਤਾਨ ਸਿੰਘ ਸਕਰੀਨਿੰਗ ਲਈ ਪਿੰਡ ਖਾਨਪੁਰ ਵਿਖੇ ਪ੍ਰਭੂ ਕਾ ਡੇਰਾ ਨਾਮਕ ਥਾਂ `ਤੇ ਗਏ। ਜਦੋਂ ਉਹ ਲੱਛਣ ਪਾਏ ਜਾਣ ਵਾਲੇ ਸ਼ੱਕੀ ਮਰੀਜ਼ਾਂ ਬਾਰੇ ਜਾਣਕਾਰੀ ਲੈਣ ਲਈ ਪਹੁੰਚੇ ਤਾਂ ਸਾਧੂਆਂ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਵੱਲੋਂ ਮਸਤਾਨ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਿੱਥੇ ਇਕ ਮੋਬਾਈਲ ਫੋਨ ਤੇ ਸਾਰੀ ਘਟਨਾ ਦੀ ਵੀਡੀਓ ਬਣਾਈ ਗਈ।

ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ

ਸਿੱਧੂ ਨੇ ਦੱਸਿਆ ਕਿ ਐਸ.ਐਮ.ਓ ਡਾ. ਗੋਬਿੰਦ ਰਾਮ ਮਲੌਦ ਅਤੇ ਐਸ.ਐਮ.ਓ ਡਾ. ਸੰਤੋਸ਼ ਕੌਰ, ਡੇਹਲੋਂ ਨੇ ਤੁਰੰਤ ਸਿਵਲ ਸਰਜਨ ਡਾ ਰਾਜੇਸ਼ ਕੁਮਾਰ ਬੱਗਾ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਪਾ੍ਰਪਤ ਜਾਣਕਾਰੀ `ਤੇ ਕਾਰਵਾਈ ਕਰਦਿਆਂ ਡਾ. ਬੱਗਾ ਨੇ ਇਹ ਮਾਮਲਾ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਦੱਸਿਆ ਕਿ ਡਾ. ਬੱਗਾ ਨੇ ਹਸਪਤਾਲ ਵਿਖੇ ਦਾਖ਼ਲ ਉਕਤ ਕਰਮਚਾਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਮਸਤਾਨ ਸਿੰਘ ਨਾਲ ਫੋਨ `ਤੇ ਗੱਲਬਾਤ ਵੀ ਕੀਤੀ ਅਤੇ ਉਸਦੀ ਸਿਹਤ ਬਾਰੇ ਜਾਣਿਆ। ਸਿਹਤ ਮੰਤਰੀ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਆਈਪੀਸੀ ਦੀ ਧਾਰਾ 307, 365, 353,186, 188, 295-ਏ ਅਤੇ ਐਪੀਡੈਮਿਕ ਐਕਟ 1987 ਦੀ ਧਾਰਾ 3 ਦੇ ਤਹਿਤ ਥਾਣਾ ਡੇਹਲੋਂ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ‘ਚ ਖਾਲਿਸਤਾਨੀਆਂ ਦਾ ਵੱਡਾ ਕਾਂਡ!, ਗੁਰਦੁਆਰਾ ਸਾਹਿਬ ‘ਚ ਆਹ ਕੰਮ ਹੋਣ ਮਗਰੋਂ , ਦਿੱਤਾ ਵੱਡੀ ਘਟਨਾ ਨੂੰ ਅੰਜ਼ਾਮ

ਇਸ ਘਟਨਾ ਦੀ ਨਿੰਦਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਿਹਤ ਕਰਮਚਾਰੀ ਇਸ ਮਾਰੂ ਬਿਮਾਰੀ ਤੋਂ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਹਤ ਕਰਮਚਾਰੀ `ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਕਿਉਂਕਿ ਲੁਧਿਆਣਾ ਵਿੱਚ ਕੋਵੀਡ -19 ਦੇ ਜ਼ਿਆਦਾਤਰ ਮਾਮਲੇ ਦਰਜ ਕੀਤੇ ਗਏ ਹਨ।

ਬੰਦੇ ਨੇ ਸ਼ਰੇਆਮ ਘਰਵਾਲੀ ਦਾ ਦੇਖੋ ਕੀ ਕੀਤਾ ਹਾਲ, ਪੁਲਿਸ ਤੇ ਲੋਕ ਵੀ ਰਹੇ ਡਰਦੇ

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ। ਸਿੱਧੂ ਨੇ ਕਿਹਾ ਕਿ ਉਹ ਹਰ ਸਮੇਂ ਆਪਣੇ ਕਰਮਚਾਰੀਆਂ ਦੇ ਨਾਲ ਖੜੇ੍ਹ ਹਨ ਅਤੇ ਕਿਸੇ ਵੀ ਹਾਲਾਤ ਵਿੱਚ ਉਨ੍ਹਾਂ ਦੇ ਮਨੋਬਲ ਨੂੰ ਡਿੱਗਣ ਨਹੀਂ ਦੇਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਹਾਲਾਤਾਂ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਨਮਾਨ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button