PunjabTop News

ਬਲਵਿੰਦਰ ਸਿੰਘ ਕਾਹਲਵਾਂ ਬਣੇ SGPC ਦੇ ਨਵੇਂ ਸਕੱਤਰ

ਵੱਡੀ ਪ੍ਰਸ਼ਾਸਕੀ ਤਬਦੀਲੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵਿੰਦਰ ਸਿੰਘ ਕਾਹਲਵਾਂ ਨੂੰ ਨਵਾਂ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ, ਪਹਿਲਾਂ ਸਕੱਤਰ ਰਹੇ ਪ੍ਰਤਾਪ ਸਿੰਘ ਦੇ ਮੁਅੱਤਲ ਹੋਣ ਤੋਂ ਬਾਅਦ ਇਹ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਸੀ। ਇਸ ਦੌਰਾਨ ਗੁਰਿੰਦਰ ਸਿੰਘ ਮਥਰੇਵਾਲ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ

ਹੁਣ SGPC ਵੱਲੋਂ ਨਵੀਂ ਨਿਯੁਕਤੀ ਕਰਦਿਆਂ ਬਲਵਿੰਦਰ ਸਿੰਘ ਕਾਹਲਵਾਂ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਨਾਲ ਹੀ ਗੁਰਿੰਦਰ ਸਿੰਘ ਮਥਰੇਵਾਲ ਤੋਂ ਵਾਧੂ ਚਾਰਜ ਵੀ ਵਾਪਸ ਲੈ ਲਿਆ ਗਿਆ ਹੈ।
ਇਹ ਫੈਸਲਾ SGPC ਦੇ ਪ੍ਰਸ਼ਾਸਨ ਨੂੰ ਹੋਰ ਸੁਚਾਰੂ ਬਣਾਉਣ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button