ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਆਏ ਬਲਵੰਤ ਸਿੰਘ ਰਾਜੋਆਣਾ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲ ਸਮੇਂ ਵਿਚ ਆਪਸੀ ਝਗੜਿਆਂ ਕਾਰਣ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ਉਹਨਾਂ ਕਿਹਾ ਕਿ ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ। ਉਹਨਾਂ ਕਿਹਾ ਕਿ ਜੇਕਰ ਸਾਡੀਆਂ ਸੰਸਥਾਵਾਂ ਕਮਜ਼ੋਰ ਹੋਣਗੀਆਂ ਤਾਂ ਸਾਡੇ ਨਾਲ ਬੇਇਨਸਾਫੀ ਹੁੰਦੀ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.