Press ReleasePunjabTop News

ਬਲਾਕ ਜੰਗਲਾਤ ਅਫਸਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ  ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜਦੂਰੀ ਕਰਦਾ ਹੈ।
ਉਗਰਾਹਾਂ ਤੋਂ ਸੁਣੋ ‘ਆਮ ਆਦਮੀ ਪਾਰਟੀ’ ਦਾ ਸੱਚ, CM Mann ਨੂੰ ਠੋਕਵਾਂ ਜਵਾਬ || D5 Channel Punjabi
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।
Partap Bajwa ਦੀ ਧਮਾਕੇਦਾਰ Interview, Chandigarh ਦੇ ਹੱਕ ਲਈ ਲਿਆ ਵੱਡਾ ਸਟੈਂਡ! D5 Channel Punjabi
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button