Breaking NewsIndiaNewsPunjab

ਬਲਾਤਕਾਰੀ ਬਾਬੇ ਦੀ ਮੂੰਹਬੋਲੀ ਧੀ ਨੇ ਜ਼ਮਾਨਤ ਲਈ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਉਰਫ ਪ੍ਰਿਅੰਕਾ ਤਨੇਜਾ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਾ ਕੇ ਪੰਚਕੂਲਾ ਹਿੰਸਾ ਕੇਸ ‘ਚ ਜ਼ਮਾਨਤ ਦੀ ਮੰਗ ਕੀਤੀ ਹੈ।

ਹਨੀਪ੍ਰੀਤ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਸ ਨੇ ਅਕਤੂਬਰ 2017 ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਦੋਂ ਤੋਂ ਉਹ ਜੇਲ੍ਹ ਵਿੱਚ ਬੰਦ ਹੈ। ਪੰਚਕੂਲਾ ਹਿੰਸਾ ਮਾਮਲੇ ਵਿੱਚ ਕਈ ਮੁਲਜ਼ਮਾਂ ਦੀਆਂ ਜ਼ਮਾਨਤਾਂ ਹੋ ਗਈਆਂ ਹਨ। ਹੁਣ ਹਨੀਪ੍ਰੀਤ ਵੀ ਅੰਬਾਲਾ ਜੇਲ੍ਹ ‘ਚੋਂ ਬਾਹਰ ਆਉਣਾ ਚਾਹੁੰਦੀ ਹੈ।

Read Also ਬਲਾਤਕਾਰੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਨੂੰ ਅਦਾਲਤ ਦਾ ਝਟਕਾ

ਜ਼ਿਕਰਯੋਗ ਹੈ ਕਿ 25 ਅਗਸਤ, 2017 ਨੂੰ ਪੰਚਕੂਲਾ ਦੀ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਸੀ। ਇਸ ਮਗਰੋਂ ਪੰਚਕੂਲਾ ਵਿੱਚ ਵੱਡੇ ਪੱਧਰ ‘ਤੇ ਹਿੰਸਾ ਹੋਈ ਤੇ ਸੁਰੱਖਿਆ ਬਲਾਂ ਨੂੰ ਹਾਲਾਤ ਕਾਬੂ ਕਰਨ ਲਈ ਗੋਲ਼ੀ ਵੀ ਚਲਾਉਣੀ ਪਈ ਸੀ।

ਹਨੀਪ੍ਰੀਤ ‘ਤੇ ਇਸੇ ਹਿੰਸਾ ਤੇ ਰਾਮ ਰਹੀਮ ਨੂੰ ਦੋਸ਼ੀ ਐਲਾਨੇ ਜਾਣ ਮਗਰੋਂ ਪੁਲਿਸ ਹਿਰਾਸਤ ‘ਚੋਂ ਭਜਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button