D5 specialIndiaNewsPunjab

ਬਲਾਤਕਾਰੀ ਰਾਮ ਰਹੀਮ ਦੀ ਜ਼ਮਾਨਤ (ਵੀਡੀਓ)

ਸਾਧਵੀਆਂ ਯੋਨ ਸ਼ੋਸ਼ਣ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਮਾਮਲੇ ‘ਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ ਹੈ। ਸੀਬੀਆਈ ਦੀ ਪੰਚਕੂਲਾ ਕੋਰਟ ਨੇ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਇਹ ਰਾਹਤ ਦਿੱਤੀ ਹੈ। ਹਾਲਾਂਕਿ ਬਲਾਤਕਾਰ ਮਾਮਲੇ ‘ਚ ਰਾਮ ਰਹੀਮ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਦਾ।

Read Also ਨਾਭਾ ‘ਚ ਮਿਲਿਆ ਛੋਟਾ ਰਾਮ ਰਹੀਮ

ਇਸ ਤੋਂ ਪਹਿਲਾਂ ਅਗਸਤ ਮਹੀਨੇ ‘ਚ ਸੀਬੀਆਈ ਅਦਲ ਨੇ ਇਸ ਮਾਮਲੇ ‘ਚ ਰਾਮ ਰਹੀਮ ਦੀ ਪਟੀਸ਼ਨ ਨੂੰ ਬਰਖਾਸਤ ਕਰ ਦਿੱਤਾ ਸੀ। ਸੀਬੀਆਈ ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਰਾਮ ਰਹੀਮ ਨੂੰ ਜ਼ਮਾਨਤ ਦੇ ਦਿੱਤੀ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button