ਬਸੀ ਪਠਾਣਾ ਵਿਖੇ ਲਗਾਏ ਗਏ ਵੈਕਸੀਨੇਸ਼ਨ ਕੈਂਪ ਵਿੱਚ 790 ਲੋਕਾਂ ਨੇ ਲਗਵਾਈ ਵੈਕਸੀਨੇਸ਼ਨ
ਕੋਵਿਡ ਵੈਕਸੀਨੇਸ਼ਨ ਹਰ ਵਿਅਕਤੀ ਲਈ ਜਰੂਰੀ : ਸਿਵਲ ਸਰਜਨ
– ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਹਰੇਕ ਨਾਗਰਿਕ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ
ਬਸੀ ਪਠਾਣਾ, 29 ਅਗਸਤ
ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਪੂਰਜੋਰ ਯਤਨ ਕੀਤੇ ਜਾ ਰਹੇ ਹਨ, ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਜਾਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਮਹਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹੇ ਨੂੰ 100 ਫੀਸਦੀ ਵੈਕਸੀਨੇਟ ਕਰਨ ਲਈ “ਮੇਰਾ ਵਚਨ 100 ਫੀਸਦੀ ਟੀਕਾਕਰਨ” ਦੀ ਮੁਹਿੰਮ ਸੁਰੂ ਕੀਤੀ ਗਈ, ਜਿਸ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ
ਉਹਨਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਮਿਤੀ 29 ਅਗਸਤ ਨੂੰ ਬਸੀ ਪਠਾਣਾ ਦੇ ਰਾਧਾ ਸੁਆਮੀ ਸਤਸਿੰਗ ਘਰ ਵਿਖੇ ਮੈਗਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ 45 ਸਾਲ ਤੋਂ ਵੱਧ ਉਮਰ ਦੇ 720 ਵਿਅਕਤੀਆਂ ਨੇ ਵੈਕਸੀਨੇਸ਼ਨ ਲਗਵਾਈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਈਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਇਹ ਤਿੰਨਾਂ ਨੂੰ ਅਪਣਾ ਕੇ ਕੋਵਿਡ-19 ਨੂੰ ਮਾਤ ਦਿੱਤੀ ਜਾ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.