ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਵਿਚ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਆਸ ਉਸ ਵਕਤ ਬੱਝੀ ਜਦੋਂ ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ ਨੇ ਫਰੀਦਕੋਟ ਅਦਾਲਤ ਵਿਚ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ। ਸਟੇਟਸ ਰਿਪੋਰਟ ਦਾਖਲ ਕਰਨ ਤੋਂ ਬਾਅਦ ਹੁਣ ਇਹਨਾਂ ਮਾਮਲਿਆ ਤੇ ਬੰਦ ਪਏ ਟ੍ਰਾਇਲ ਸੁਰੂ ਹੋ ਸਕਣਗੇ ਅਤੇ ਸੁਣਵਾਈ ਅੱਗੇ ਵਧੇਗੀ ।
ਸਟੇਟਸ ਰਿਪੋਟ ਦਾਖਲ ਕੀਤੇ ਜਾਣ ਦੀ ਪੁਸ਼ਟੀ ਫਰੀਦਕੋਟ ਡੀਐਸਪੀ ਆਸਵੰਤ ਸਿੰਘ ਧਾਲੀਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆ ਕੀਤੀ ਗਈ। ਉਹਨਾਂ ਦੱਸਿਆ ਕਿ ਸ਼ੁੱਕਰਵਾਰ ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ ਵੱਲੋਂ ਮਾਨਯੋਗ ਅਦਾਲਤ ਵਿਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਸਟੇਟਸ ਰਿਪੋਰਟ ਵਿਸ਼ੇਸ਼ ਜਾਂਚ ਟੀਮ (SIT) ਨੇ ਕੀ ਤੱਥ ਪੇਸ ਕੀਤੇ ਹਨ ਇਸ ਬਾਰੇ ਉਹ ਕੁਝ ਵੀ ਨਹੀਂ ਦੱਸ ਸਕਦੇ।
ਇਸ ਮੌਕੇ ਫਰੀਦਕੋਟ ਅਦਾਲਤ ਵਿਚ ਪਹੁੰਚੇ ਬਹਿਬਲਕਲਾਂ ਇਨਸਾਫ ਮੋਰਚੇ ਆਗੂ ਸੁਖਰਾਜ ਸਿੰਘ ਨਿਆਮੀਂ ਵਾਲਾ ਨੇ ਵਿਸੇਸ ਜਾਂਚ ਟੀਮ ਵੱਲੋਂ ਸਟੇਟਸ ਰਿਪੋਰਟ ਦਾਖਲ ਕਰਨ ਅਤੇ ਮਾਨਯੋਗ ਅਦਾਲਤ ਵਿਚ ਦੋਹਾਂ ਮਾਮਲਿਆ ਦਾ ਟਰਾਇਲ ਸੁਰੂ ਹੋਣ ਤੇ ਸੰਤੁਸ਼ਟੀ ਪ੍ਰਗਟਾਈ। ਉਹਨਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਮੰਗ ਕਰ ਰਹੇ ਸੀ ਕਿ ਜੋ ਵਿਸੇਸ ਜਾਂਚ ਟੀਮ ਵੱਲੋਂ ਹੁਣ ਤੱਕ ਚਲਾਨ ਪੇਸ਼ ਕੀਤੇ ਗਏ ਹਨ ਜੋ ਹੁਣ ਤੱਕ ਦੀ ਜਾਂਚ ਹੋਈ ਹੈ ਉਸ ਤੇ ਟਰਾਇਲ ਚੱਲੇ ਅਤੇ ਦੋਸੀਆਂ ਨੂੰ ਸਜਾਵਾਂ ਹੋਣ ਅੱਜ ਜੋ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੇ ਇਸ ਨਾਲ ਹੁਣ ਅਦਾਲਤ ਵਿਚ ਰੁਕੇ ਹੋਏ ਟਰਾਇਲ ਸੁਰੂ ਹੋ ਸਕਣਗੇ ਅਤੇ ਉਹਨਾਂ ਨੂੰ ਇਨਸਾਫ ਮਿਲਣ ਦੀ ਆਸ ਜਾਗੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.