Breaking NewsD5 specialNewsPunjab

ਬਹਿਬਲ ਕਲਾਂ ਗੋਲੀਕਾਂਡ ‘ਚ ਆਇਆ ਵੱਡਾ ਮੋੜ,ਦੇਖੋ ਆਹ ਅਫਸਰਾਂ ਦੇ ਕਹਿਣ ‘ਤੇ ਚੱਲੀ ਗੋਲੀ?

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ‘ਚ ਮਾਰੇ ਗਏ ਕਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਜ਼ਿਲ੍ਹਾ ਅਦਾਲਤ ਵਿੱਚ ਇਕ ਅਰਜ਼ੀ ਦਾਖਲ ਕੀਤੀ ਸੀ ਕਿ ਐਸਆਈਟੀ ਦੁਆਰਾ ਦੋਸ਼ੀ ਇੰਸਪੈਕਟਰ ਪਰਦੀਪ ਸਿੰਘ ਨੂੰ ਸਰਕਾਰੀ ਗਵਾਹ ਨਾ ਬਣਾਇਆ ਜਾਵੇ ਜਿਸ ‘ਤੇ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਕੇ ਪਰਦੀਪ ਸਿੰਘ ਨੂੰ ਸਰਕਾਰੀ ਗੁਆਹ ਬਣਾਉਣ ਤੇ ਆਪਣਾ ਪੱਖ ਰੱਖਣ ਦੀਆਂ ਹਿਦਾਇਤਾਂ ਕੀਤੀਆਂ ਸਨ।

BIG BREAKING-ਸੁਮੇਧ ਸੈਣੀ ਦੇ ਪਰਿਵਾਰ ਦੀ ਪੁੱਛ-ਗਿੱਛ ਤੋਂ ਬਾਅਦ ਪੁਲਿਸ ਪਹੁੰਚੀ ਸੈਣੀ ਦੇ ਘਰ! ਹੋ ਸਕਦੀ ਗ੍ਰਿਫਤਾਰੀ

ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਸੁਣਵਾਈ ਦੌਰਾਨ ਹਾਜ਼ਰ ਰਹੇ।ਅਦਾਲਤ ਦੀ ਕਾਰਵਾਈ ਸਬੰਧੀ ਵਕੀਲ ਹਰਪਾਲ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਹੈ। ਕਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਇਸ ਮਾਮਲੇ ‘ਚ ਅਸੀਂ ਇਤਰਾਜ਼ ਲਗਾਇਆ ਹੈ ਕਿ ਇੰਸਪੈਕਟਰ ਪਰਦੀਪ ਸਿੰਘ ਨੂੰ ਸਰਕਾਰੀ ਗਵਾਹ ਨਹੀਂ ਬਣਾਇਆ ਜਾ ਸਕਦਾ।

🔴LIVE🔴ਕੈਪਟਨ ਦੀ ਸਿਆਸਤ ਨੇ ਸਿੱਧੂ ਦੇ ਮੂੰਹ ‘ਤੇ ਜੜੇ ਤਾਲੇ! ਸੁਮੇਧ ਸੈਣੀ ਦਾ ਪਰਿਵਾਰ ਲੱਗਿਆ SIT ਦੇ ਹੱਥ,

ਬਲਕਿ ਇੰਸਪੈਕਟਰ ਪਰਦੀਪ ਸਿੰਘ ਨੂੰ ਸਜ਼ਾ ਹੋਣੀ ਚਾਹੀਦੀ ਹੈ। ਫਿਲਹਾਲ ਇਸ ਮਾਮਲੇ ‘ਚ ਅਦਾਲਤ ਨੇ 15 ਸਤੰਬਰ ਤੱਕ ਫੈਸਲਾ ਸੁਰੱਖਿਅਤ ਰੱਖਿਆ ਹੈ। ਹੁਣ ਦੇਖਣਾ ਹੋਵੇਗਾ ਕਿ ਅਦਾਲਤ ਵਲੋਂ ਇਸ ਮਾਮਲੇ ‘ਚ ਕੀ ਫੈਸਲਾ ਸੁਣਾਇਆ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button