ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਮਾਮਲੇ ਤੋਂ ਪੰਜਾਬ ਤੋਂ ਬਾਹਰ ਦੀ ਅਦਾਲਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਦਰਅਸਲ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਫ਼ਰੀਦਕੋਟ ਵਿੱਚ ਸੁਣਵਾਈ ਦੌਰਾਨ ਉਹਨਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਸ ਮਾਮਲੇ ਤੇ ਸੁਣਵਾਈ ਕਰਦਿਆਂ ਕੋਰਟ ਨੇ ਇਸ ਮਾਮਲੇ ਨੂੰ ਪੰਜਾਬ ਤੋਂ ਬਾਹਰ ਚੰਡੀਗੜ੍ਹ ਭੇਜਣ ਦਾ ਫੈਸਲਾ ਸੁਣਾਇਆ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਕਰੇਗੀ।
https://x.com/N_JARNAIL/status/1796465732290855224?ref_src=twsrc%5Etfw%7Ctwcamp%5Etweetembed%7Ctwterm%5E1796465732290855224%7Ctwgr%5E2eb03aa86a3035aeb01d63e7d6dc28158e349956%7Ctwcon%5Es1_&ref_url=https%3A%2F%2Ftv9punjabi.com%2Fpunjab-news%2Ffaridkot-behbal-kalan-firing-case-transferred-out-of-punjab-know-full-in-punjabi-2092041
ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਸਰਕਾਰਾਂ ਬਦਲੀਆਂ ਹਨ ਪਰ ਕੁਰਸੀਆਂ ਤਾਂ ਉਹੀ ਹਨ ਜਿਨ੍ਹਾਂ ਨੇ ਕਦੇ ਪੰਜਾਬ ਨਾਲ ਇਨਸਾਫ਼ ਨਹੀਂ ਕੀਤਾ। ਉਹਨਾਂ ਕਿ ਦੋਸ਼ੀ ਅਦਾਲਤ ਵਿੱਚ ਕਹਿ ਰਿਹਾ ਹੈ ਕਿ ਉਹ ਫਰੀਦਕੋਟ ਵਿੱਚ ਸੁਰੱਖਿਅਤ ਨਹੀਂ ਹਨ। ਉਹਨਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਹਾਈਕੋਰਟ ਨੇ ਕਤਲ ਦੇ ਮਾਮਲੇ ਵਿੱਚ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਹੁਣ ਇਹ ਫੈਸਲਾ ਆਇਆ ਹੈ। ਜਿਸ ਤੋਂ ਲੱਗਦਾ ਹੈ ਕਿ ਮੁਲਜ਼ਮ ਇਸ ਮਾਮਲੇ ਵਿੱਚੋਂ ਵੀ ਬਰੀ ਹੋ ਜਾਣਗੇ। ਤੁਹਾਨੂੰ ਦਸ ਦਈਏ ਕਿ ਇਸ ਗੋਲੀ ਕਾਂਡ ਵਿੱਚ ਸੁਖਰਾਜ ਸਿੰਘ ਦੇ ਪਿਤਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਕਰਕੇ ਇਨਸਾਫ ਦੀ ਆਸ ਵਿੱਚ ਉਹ ਕੇਸ ਲੜ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.