Breaking NewsD5 specialNewsPoliticsPunjabTop News

ਬਹਿਬਲ ਕਲਾਂ ਗੋਲੀਕਾਂਡ : ਸਾਬਕਾ DGP ਸੈਣੀ ਅਤੇ ਉਮਰਾਨੰਗਲ ਨੂੰ ਮਿਲੀ ਪੱਕੀ ਜ਼ਮਾਨਤ

ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੱਕੀ ਜ਼ਮਾਨਤ ਮਿਲ ਗਈ ਹੈ। 1 – 1 ਲੱਖ ਰੁਪਏ ਦੇ ਮੁਚੱਲਕੇ ‘ਤੇ ਦੋਵਾਂ ਨੂੰ ਪੱਕੀ ਜ਼ਮਾਨਤ ਦਿੱਤੀ ਗਈ ਹੈ। ਸੁਮੇਧ ਸੈਣੀ ਪਹਿਲੀ ਵਾਰ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ।

🔴LIVE|| ਅੱਧੀ ਰਾਤ ਨੂੰ ਬਾਰਡਰ ‘ਤੇ ਚੱਲੀਆਂ ਗੋਲੀਆਂ!ਫੇਰ ਭੜਕ ਗਈਆਂ ਕਿਸਾਨ ਜਥੇਬੰਦੀਆਂ,ਕਰਤਾ ਵੱਡਾ ਐਲਾਨ

ਕੀ ਹੈ ਬਹਿਬਲ ਕਲਾਂ ਗੋਲੀਕਾਂਡ ?
ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ‘ਚ ਗੁਰੂ ਗ੍ਰੰਥ ਸਾਹਿਬ ਦੇ ਕੁਝ ਪੰਨੇ ਫਟੇ ਹੋਏ ਮਿਲੇ ਸਨ। ਇਸ ਤੋਂ ਬਾਅਦ ਸਿੱਖ ਸੰਗਠਨਾਂ ਅਤੇ ਸਮੁਦਾਏ ਦੀ ਸੰਗਤ ਨੇ ਕੋਟਕਪੂਰਾ ਅਤੇ ਬਰਗਾੜੀ ਤੋਂ ਸਟੇ ਪਿੰਡ ਬਹਿਬਲ ਕਲਾਂ ‘ਚ ਧਰਨੇ ਦਿੱਤੇ ਸਨ। 14 ਅਕਤੂਬਰ 2015 ਨੂੰ ਬਹਿਬਲ ਕਲਾਂ ਦੇ ਧਰਨੇ ਦੌਰਾਨ ਪੁਲਿਸ ਦੁਆਰਾ ਕੀਤੀ ਗਈ ਗੋਲੀਬਾਰੀ ਵਿੱਚ ਪਿੰਡ ਨਿਆਮੀਵਾਲਾ  ਦੇ 2 ਲੋਕਾਂ ਦੀ ਮੌਤ ਹੋ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button