Breaking NewsD5 specialNewsPunjabTop News

ਬਹਿਬਲ ਕਲਾਂ ਪਹੁੰਚੀ ਐਡਵੋਕੇਟ ਜਨਰਲ ਪੰਜਾਬ ਦਫ਼ਤਰ ਦੀ ਟੀਮ, ਮੀਟਿੰਗ ਸ਼ੁਰੂ

ਫ਼ਰੀਦਕੋਟ : ਬੀਤੇ ਦਿਨੀਂ ਬਹਿਬਲ ਕਲਾਂ ਵਿਖੇ ਸੰਗਤਾਂ ਨੇ ਸ਼ਹੀਦ ਭਗਵਾਨ ਸਿੰਘ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਬਰਗਾੜੀ ਬੇਅਦਬੀ ਅਤੇ ਬਹਿਬਲਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ਼ ਲਈ ਸੜਕ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਸੀ। ਸਾਰਾ ਦਿਨ ਮੁਕੰਮਲ ਜਾਮ ਰਿਹਾ। ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਕੰਮ ਕਰਦੀ ਇਕ ਵਕੀਲਾਂ ਦੀ ਟੀਮ ਵਕੀਲ ਸੰਤੋਖਇੰਦਰ ਸਿੰਘ ਦੀ ਅਗਵਾਈ ਹੇਠ ਧਰਨਾ ਸਥਾਨ ‘ਤੇ ਭੇਜੀ ਸੀ।

ਬਿਜਲੀ ਦੇ 300 ਯੂਨਿਟ ਮੁਆਫ਼? Power Minister Harbhajan Singh ਦਾ ਅਇਆ ਬਿਆਨ | D5 Channel Punjabi

ਇਸ ਟੀਮ ਨੇ ਧਰਨਾਕਾਰੀਆਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ ਅਤੇ ਧਰਨਾਕਾਰੀਆਂ ਨੇ ਇਸ ਟੀਮ ਨੂੰ 3 ਦਿਨ ਦਾ ਸਮਾਂ ਦੇ ਕੇ ਸੜਕ ਦਾ ਜਾਮ ਖੋਲ੍ਹ ਦਿੱਤਾ। ਅੱਜ ਐਡਵੋਕੇਟ ਜਨਰਲ ਪੰਜਾਬ ਦਫ਼ਤਰ ਦੀ ਟੀਮ ਬਹਿਬਲ ਕਲਾਂ ਵਿਖੇ ਪਹੁੰਚ ਗਈ ਹੈ। ਇਸ ਟੀਮ ਨਾਲ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੀ ਹਾਜ਼ਰ ਹਨ। ਇਹ ਟੀਮ ਬਹਿਬਲ ਕਲਾਂ ਵਿਖੇ ਸਿੱਖ ਸੰਗਤ ਨਾਲ ਮੀਟਿੰਗ ਕਰ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button