NewsBreaking NewsD5 specialIndiaPunjab

ਬਹਿਬਲ ਕਾਂਡ ਦੇ ਮੁੱਖ ਗਵਾਹ ਦੀ ਮੌਤ, ਪਰਿਵਾਰ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

ਫਰੀਦਕੋਟ : ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਵਜੋਂ ਨਾਮਜ਼ਦ ਪਿੰਡ ਬਹਿਬਲ ਕਲਾਂ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ D5 ਚੈੱਨਲ ਪੰਜਾਬੀ ਨਾਲ ਗੱਲਬਾਤ ਕਰਕੇ ਸਨਸਨੀਖੇਜ਼ ਖ਼ੁਲਾਸੇ ਕੀਤੇ ਹਨ। ਇਸ ਗਵਾਹ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਬਹਿਬਲ ਕਾਂਡ ਦਾ ਗਵਾਹ ਹੋਣ ਕਾਰਨ ਸੁਰਜੀਤ ਸਿੰਘ ਉੱਪਰ ਕਾਫ਼ੀ ਮਾਨਸਿਕ ਦਬਾਅ ਸੀ ਅਤੇ ਪੰਥਕ ਧਿਰਾਂ ਨੇ ਉਸ ਦੀ ਕੋਈ ਸਾਰ ਨਹੀਂ ਲਈ।

ਬਹਿਬਲ ਕਾਂਡ ਦੇ ਮੁੱਖ ਗਵਾਹ ਦੀ ਹੋਈ ਮੌਤ, ਪਰਿਵਾਰ ਨੇ ਕੀਤੇ ਸਨਸੀਖੇਜ਼ ਖੁਲਾਸੇ, ਕੈਪਟਨ ਦੇ ਮੰਤਰੀ ‘ਤੇ ਲਾਏ ਇਲਜ਼ਾਮ

ਪਰਿਵਾਰ ਨੇ ਕੈਪਟਨ ਸਰਕਾਰ ਦੇ ਇਕ ਮੰਤਰੀ ਅਤੇ ਪੁਲਿਸ ਦੇ ਆਲਾ ਅਧਿਕਾਰੀਆਂ ‘ਤੇ ਇਲਜ਼ਾਮ ਲਗਾਏ ਹਨ। ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਸੁਰਜੀਤ ਸਿੰਘ ਮੁੱਖ ਗਵਾਹ ਵਜੋਂ ਪੇਸ਼ ਹੋਇਆ ਸੀ। ਇਸ ਪਿੰਡ ਦੇ ਬਾਹਰਵਾਰ ਬਹਿਬਲ ਗੋਲੀ ਕਾਂਡ ਵਾਪਰਿਆ ਸੀ, ਜਿਸ ਵਿੱਚ ਦੋ ਸਿੱਖ ਨੌਜਵਾਨ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਸਨ।

ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਅਤੇ ਉਸ ਵੇਲੇ ਦੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਚੱਲਦੇ ਮੁਕੱਦਮੇ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਉਸ ਨੂੰ ਇਸ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਚਲਾਨ ਪੇਸ਼ ਹੋਣ ਤੋਂ ਅੱਠ ਮਹੀਨੇ ਬਾਅਦ ਵੀ ਦੋਵੇਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਅਜੇ ਤੱਕ ਦੋਸ਼ ਆਇਦ ਨਹੀਂ ਹੋ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button