PunjabTop News

ਬਹੁ ਕਰੋੜੀ ਸਿੰਚਾਈ ਘੋਟਾਲੇ ਮਾਮਲੇ ‘ਚ ਸਾਬਕਾ ਸਪੈਸ਼ਲ ਚੀਫ਼ ਸੈਕਟਰੀ KBS Sidhu ਅੱਜ ਹੋਣਗੇ ਵਿਜੀਲੈਂਸ ਅੱਗੇ ਪੇਸ਼

ਚੰਡੀਗੜ੍ਹ : ਬਹੁ ਕਰੋੜੀ ਸਿੰਚਾਈ ਘੋਟਾਲੇ ‘ਚ ਪੰਜਾਬ ਦੇ ਸਾਬਕਾ ਸਪੈਸ਼ਲ ਚੀਫ਼ ਸੈਕਟਰੀ KBS Sidhu ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਸ਼ ਹੋਣ ਲਈ  ਕਿਹਾ ਗਿਆ ਹੈ। ਪਿਛਲੇ ਮਹੀਨੇ ਹੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਿੰਚਾਈ ਘੁਟਾਲੇ ਦੇ ਕੇਸ ‘ਚ ਅੰਤ੍ਰਿਮ ਰਾਹਤ ਦਿੰਦਿਆਂ ਵਿਜੀਲੈਂਸ ਨੂੰ 8 ਫਰਵਰੀ ਤੱਕ ਕੇਬੀਐਸ ਸਿੱਧੂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਨੇ ਸਿੱਧੂ ਨੂੰ ਭਾਰਤ ਆਉਣ ਦੀ ਸਲਾਹ ਦਿੱਤੀ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਸੇਵਾਮੁਕਤ ਅਧਿਕਾਰੀ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ ਪਰ ਉਸ ਨੇ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਅਮਰੀਕਾ ਤੋਂ ਪਰਤੇ ਸਿੱਧੂ ਹੁਣ ਵਿਜੀਲੈਂਸ ਹੈੱਡਕੁਆਰਟਰ ਵਿਖੇ ਜਾਂਚ ਟੀਮ ਅੱਗੇ ਪੇਸ਼ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button