Press ReleasePunjabTop News

ਬਾਜਵਾ ਨੇ ਦਰਮਿਆਨੇ ਕਿਸਾਨਾਂ ਨੂੰ ਬੁਢਾਪਾ ਪੈਨਸ਼ਨ ਲਾਭਾਂ ਤੋਂ ਵਾਂਝੇ ਕਰਨ ਲਈ ‘ਆਪ’ ਨੂੰ ਝਾੜ ਪਾਈ

ਦਰਮਿਆਨੇ ਕਿਸਾਨਾਂ ਦੀ ਹਾਲਤ ਵੀ ਅਸਲ ਵਿੱਚ ਬੇਜ਼ਮੀਨੇ ਮਜ਼ਦੂਰਾਂ ਵਾਂਗ ਮੰਦੀ ਹੀ ਹੈ: ਵਿਰੋਧੀ ਧਿਰ ਦੇ ਆਗੂ

ਚੰਡੀਗੜ੍ਹ(ਬਿੰਦੂ ਸਿੰਘ): ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਦੇ ਲਾਭਾਂ ਤੋਂ ਇੱਕ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ ਵਾਂਝਾ ਕਰਨ ਦੇ ਫ਼ੈਸਲੇ ਨੂੰ ਮੂਰਖਤਾਪੂਰਨ ਅਤੇ ਤਰਕਹੀਣ ਕਰਾਰ ਦਿੰਦਿਆਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਖੌਤੀ ਬਦਲਾਓ ਸਰਕਾਰ ਨੇ ਆਪਣੇ ਅਸਲੀ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।

ਹੜ੍ਹ ਲਿਆਏ ਨਵੀਂ ਮੁਸੀਬਤ, ਹਸਪਤਾਲਾਂ ‘ਚ ਪਹੁੰਚੇ ਲੋਕ, ਸੁਣੋ ਡਾਕਟਰ ਤੋਂ ਬਚਣ ਦਾ ਤਰੀਕਾ D5 Channel Punjabi

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਢਾਈ ਏਕੜ ਤੋਂ ਵੱਧ ਖੇਤੀ ਵਾਲੀ ਜ਼ਮੀਨ ਵਾਲੇ ਯੋਗ ਕਿਸਾਨ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਸਨ। ਇਸ ਯੋਜਨਾ ਦਾ ਘੇਰਾ ਵਧਾਉਣ ਦੀ ਬਜਾਏ ਇਸ ਅਖੌਤੀ ਆਮ ਆਦਮੀ ਪੱਖੀ ਸਰਕਾਰ ਨੇ ਖੇਤੀ ਵਾਲੀ ਜ਼ਮੀਨ ਦੀ ਹੱਦ ਘਟਾ ਦਿੱਤੀ ਹੈ, ਜਿਸ ਨਾਲ ਹਜ਼ਾਰਾਂ ਦਰਮਿਆਨੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲਣਾ ਵਾਂਝਿਆਂ ਹੋ ਜਾਣਗੇ।

ਵਿਗੜੇ ਹਾਲਾਤ, ਲੱਗਿਆ ਕਰਫਿਊ, ਸਕੂਲ-ਇੰਟਰਨੈੱਟ ਬੰਦ, 2 ਮੁਲਾਜ਼ਮਾਂ ਦੀ ਗਈ ਜਾਨ D5 Channel Punjabi

“ਇਹ ‘ਆਪ’ ਸਰਕਾਰ ਦੀ ਇੰਨੀ ਅਸੰਵੇਦਨਸ਼ੀਲਤਾ ਹੈ ਕਿ ਉਸ ਨੇ ਅਜਿਹਾ ਕਠੋਰ ਫ਼ੈਸਲਾ ਲਿਆ ਹੈ। ਅਸੀਂ ਇੱਕ ਕਲਿਆਣਕਾਰੀ ਰਾਜ ਵਿੱਚ ਰਹਿੰਦੇ ਹਾਂ ਅਤੇ ਇੱਕ ਕਲਿਆਣਕਾਰੀ ਰਾਜ ਵਿੱਚ , ਇਹ ਯਕੀਨੀ ਬਣਾਉਣਾ ਸਰਕਾਰ ਦਾ ਫ਼ਰਜ਼ ਹੈ ਕਿ ਟੈਕਸ ਭਰਨ ਵਾਲਿਆਂ ਦਾ ਪੈਸਾ ਸਹੀ ਲੋਕਾਂ ਤੱਕ ਪਹੁੰਚੇ। ਬਾਜਵਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੇਤੀ ਪਿਛੋਕੜ ਤੋਂ ਆਉਣ ਦਾ ਦਾਅਵਾ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਕਿਸਾਨਾਂ ਦੀ ਹਾਲਤ ਬਾਰੇ ਕੁਝ ਨਹੀਂ ਪਤਾ।

ਮੰਦਭਾਗੀ ਖ਼ਬਰ, ਪੁਲ ਤੋਂ ਹੇਠਾਂ ਡਿੱਗੀ ਕ੍ਰੇਨ, ਦੱਬੇ ਗਏ ਕਈ ਬੰਦੇ D5 Channel Punjabi

ਪੰਜਾਬ ਦੇ ਦਰਮਿਆਨੇ ਕਿਸਾਨਾਂ ਦੀ ਮਾੜੀ ਹਾਲਤ ਬਾਰੇ ਜਾਣਕਾਰੀ ਦਿੰਦਿਆਂ ਬਾਜਵਾ ਨੇ ਕਿਹਾ ਕਿ ਦਰਮਿਆਨੇ ਕਿਸਾਨਾਂ (ਢਾਈ ਏਕੜ ਖੇਤੀ ਵਾਲੀ ਜ਼ਮੀਨ ਵਾਲੇ) ਦੀ ਹਾਲਤ ਵੀ ਅਸਲ ਵਿੱਚ ਬੇਜ਼ਮੀਨੇ ਮਜ਼ਦੂਰਾਂ ਵਾਂਗ ਮੰਦੀ ਹੀ ਹੈ। ਇਸ ਤੋਂ ਇਲਾਵਾ, ਬੁਢਾਪੇ ਵਿੱਚ ਲੋਕ ਅਕਸਰ ਕਮਜ਼ੋਰ ਹੋ ਜਾਂਦੇ ਹਨ ਅਤੇ ਆਸਾਨੀ ਨਾਲ ਬਿਮਾਰ ਹੋ ਸਕਦੇ ਹਨ। ਅਜਿਹੀਆਂ ਸਥਿਤੀਆਂ ਵਿੱਚ, ਉਹ ਖੇਤਾਂ ਵਿੱਚ ਕੰਮ ਨਹੀਂ ਕਰ ਸਕਦੇ। ਇੱਕ ਮਾਸਿਕ ਪੈਨਸ਼ਨ ਇਨ੍ਹਾਂ ਲੋਕਾਂ ਲਈ ਇੱਕੋ ਇੱਕ ਉਮੀਦ ਰਹਿੰਦੀ ਹੈ।

ਨੌਜਵਾਨ ਪੀੜੀ ਦਾ ਰੱਬ ਹੀ ਰਾਖਾ, ਵਿਦੇਸ਼ੀ ਸਭਿਆਚਾਰ ਨੇ ਖਤਮ ਕਰਤਾ ਕੀਮਤੀ ਖਜ਼ਾਨਾ!

“ਇਹ ਬਹੁਤ ਹਾਸੋਹੀਣਾ ਜਾਪਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਸਵੈ-ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ‘ਤੇ ਟੈਕਸ ਭਰਨ ਵਾਲਿਆਂ ਦਾ ਪੈਸਾ ਬਰਬਾਦ ਕਰ ਸਕਦੇ ਹਨ ਪਰ ਦਰਮਿਆਨੇ ਕਿਸਾਨਾਂ ਨੂੰ ਬੁਢਾਪਾ ਪੈਨਸ਼ਨ ਲਾਭ ਨਹੀਂ ਦੇ ਸਕਦੇ। ਇਹ ਉਸ ਤਰਾਂ ਦਾ ਸੁਪਨਾ ਨਹੀਂ ਹੈ ਜੋ ‘ਆਪ’ ਨੇ ਸੱਤਾ ‘ਤੇ ਕਾਬਜ਼ ਹੋਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਦਿਖਾਇਆ ਸੀ”, ਬਾਜਵਾ ਨੇ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button