Breaking NewsD5 specialIndiaNewsPoliticsPunjab

ਬਾਦਲਾਂ ਤੇ ਕੈਪਟਨ ਦੀ ਰੈਲੀ ਫੇਲ੍ਹ ! ਕੋਟਕਪੂਰਾ ਤੋਂ ਗਰਜਿਆ ਖਹਿਰਾ LIVE

ਕੋਟਕਪੂਰਾ : ਬੇਅਦਬੀ ਮਾਮਲੇ ਅਤੇ ਬਰਗਾੜੀ ਕਾਂਡ ਦੇ ਤੀਜੀ ਵਰ੍ਹੇ ਗਾਂਢ ਬੀਤਣ ਦੇ ਬਾਵਜੂਦ ਕਾਰਵਾਈ ਕਰਨ ਦੇ ਰੋਸ ਵਿੱਚ ਖਹਿਰਾ ਧੜੇ ਵੱਲੋਂ ਸਿੱਖ ਜਥੇਬੰਦੀਆਂ ਨਾਲ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਤੋਂ ਪਹਿਲਾਂ ਕੋਟਕਪੂਰਾ ਦੀ ਅਨਾਜ ਮੰਡੀ ਵਿਚ ਸੰਗਤਾਂ ਦਾ ਭਾਰੀ ਇਕੱਠ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਕੱਢੇ ਗਏ ਇਸ ਰੋਸ ਮਾਰਚ ਵਿੱਚ ਸਿੱਖ ਸੰਗਤਾਂ ਤੋਂ ਇਲਾਵਾ ਹਿੰਦੂ ਜਥੇਬੰਦੀਆਂ ਵੀ ਪਹੁੰਚੀਆਂ। ਇਸ ਦੌਰਾਨ ਸਰਬਸਹਿਮਤੀ ਨਾਲ ਕਈ ਮਤੇ ਪਾਸ ਕੀਤੇ ਗਏ।

Read Also ਬਾਦਲ ਆਪਣੀਆਂ ਆਦਤਾਂ ਕਾਰਨ ਖਾ ਰਹੇ ਹਨ ਲੋਕਾਂ ਤੋਂ ਜੁੱਤੀਆ : ਖਹਿਰਾ

ਇਹ ਮਤੇ ਪਾਸ ਕੀਤੇ ਗਏ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਬਾਦਲਾਂ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਖਿਲਾਫ ਕਾਰਵਾਈ ਕਰਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਨੂੰ ਕਬਜ਼ੇ ‘ਚੋਂ ਮੁਕਤ ਕਰਵਾਉਣਾ
15 ਦਿਨ ਦੇ ਅੰਦਰ-ਅੰਦਰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ
ਕਾਰਵਾਈ ਨਾ ਹੋਣ ‘ਤੇ ਹੋਵੇਗਾ ਕੋਟਕਪੂਰਾ ਤੋਂ ਵੱਡਾ ਇਕੱਠ
ਬਹਿਬਲ ਕਲਾਂ ਗੋਲੀ ਕਾਂਡ ਦੇ ਜ਼ਿੰਮੇਵਾਰ ਪੁਲਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button