Breaking NewsD5 specialIndiaNewsPoliticsPunjab

ਬਾਦਲਾਂ ‘ਤੇ ਡਿੱਗਿਆ ‘ਬ੍ਰਹਮਪੁਰਾ ਬੰਬ’

ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਤਰਨਤਾਰਨ ਦੇ ਚੋਹਲਾ ਸਾਹਿਬ ਦੇ ਗੁਰਦੁਆਰੇ ‘ਚ ਆਪਣੇ ਹਮਾਇਤੀਆਂ ਨਾਲ ਅਗਲੀ ਰਣਨੀਤੀ ਉਲੀਕਣ ਲਈ ਇਕੱਠ ਕੀਤਾ ਗਿਆ। ਇਸ ਇਕੱਠ ਵਲੋਂ ਸ੍ਰ. ਪ੍ਰਕਾਸ਼ ਸਿੰਘ ਬਾਦਲ ‘ਮੁਰਦਾਬਾਦ’, ਰਣਜੀਤ ਸਿੰਘ ਬ੍ਰਹਮਪੁਰਾ ‘ਜਿੰਦਾਬਾਦ’ ਨੇ ਨਾਅਰੇ ਲਾਏ ਗਏ। ਦਿਲਚਸਪ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਥਾਨਕ ਆਗੂਆਂਂ ਰਾਹੀਂ ਅੜਿੱਕੇ ਡਾਹੁਣ ਦੇ ਬਾਵਜੂਦ ਬ੍ਰਹਮਪੁਰਾ ਵੱਲੋਂ ਵੱਡਾ ਇਕੱਠ ਕੀਤਾ ਗਿਆ।

Read Also ਬਾਦਲਾਂ ਦੇ ਨਵੇਂ ਖ਼ੁਲਾਸੇ, ਹੁਣ ਤਾਂ ਕੈਦ ਨਹੀਂ `ਉਮਰ ਕੈਦ` ਹੋਵੇਗੀ! #Badal #LatestNews

ਇਸ ਦੇ ਨਾਲ ਹੀ ਤੈਅ ਹੋ ਗਿਆ ਹੈ ਕਿ ਅਗਲੇ ਦਿਨਾਂ ਵਿੱਚ ਅਕਾਲੀ ਦਲ ‘ਚ ਵੱਡੇ ਧਮਾਕੇ ਹੋਣ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਰਣਜੀਤ ਸਿੰਘ ਬ੍ਰਹਮਪੁਰਾ ਖਡੂਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਵੀ ਹਨ। ਬ੍ਰਹਮਪੁਰਾ ਸਾਂਝੇ ਪੰਜਾਬ ਦੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਕਾਰਜਕਾਲ ਵੇਲੇ ਵੀ ਸੁਰਖ਼ੀਆਂ ਵਿੱਚ ਰਹਿ ਚੁੱਕੇ ਹਨ ਤੇ ਉਨ੍ਹਾਂ ਦਾ ਇਲਾਕੇ ਵਿੱਚ ਕਾਫ਼ੀ ਅਸਰ-ਰਸੂਖ਼ ਹੈ। ਉਧਰ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਸਣੇ ਮਾਝੇ ਦੇ ਹੋਰ ਆਗੂ ਵੀ ਲੋਕਾਂ ਦੀ ਨਬਜ਼ ਟੋਹ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਮਾਝੇ ਦੇ ਇਹ ਆਗੂ ਅਗਲੇ ਦਿਨਾਂ `ਚ ਅਕਾਲੀ ਦਲ ਅੱਗੇ ਵੱਡੀ ਵੰਗਾਰ ਖੜ੍ਹੀ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button