Breaking NewsD5 specialNewsPoliticsPunjab

ਬਾਦਲਾਂ ਦੀ ਕੋਠੀ ਨੂੰ ਕਿਸਾਨਾਂ ਨੇ ਪਾਇਆ ਘੇਰਾ,ਗੁੱਸੇ ‘ਚ ਕਿਸਾਨ ਹੋਏ ਫਿਰਦੇ ਨੇ ਲਾਲ!

ਬਠਿੰਡਾ : ਬੀਤੀ 15 ਸਤੰਬਰ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਪਿੰਡ ਬਾਦਲ ‘ਚ ਕਿਸਾਨਾਂ ਵਲੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਇਕ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਅਤੇ ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ। ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨ ਜਥੇਬੰਦੀਆਂ ‘ਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ।

ਆਹ ਕਿਸਾਨ ਨੇ ਮੋਦੀ ਨੂੰ ਕਹੀ ਸਿੱਧੀ ਗੱਲ,ਖੇਤੀ ਆਰਡੀਨੈਂਸ ਬਾਰੇ ਦੱਸੀ ਚੰਗੀ ਤਰਾਂ,ਹਰ ਕਿਸਾਨ ਦੇ ਸੁਣਨ ਵਾਲੀਆਂ ਗੱਲਾਂ

ਕਿਸਾਨ ਯੂਨੀਅਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਪਿੱਛੇ ਕੇਂਦਰ ਸਰਕਾਰ ਦਾ ਹੱਥ ਦੱਸ ਰਹੇ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਯੂਨੀਆਨ ਵੱਲੋਂ ਮੀਟਿੰਗ ਕਰ ਫੈਸਲਾ ਨਹੀਂ ਲਿਆ ਜਾਂਦਾ ਉਦੋਂ ਤੱਕ ਮ੍ਰਿਤਕ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਵੇਗਾ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਵੀ ਬਾਦਲ ਪਿੰਡ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਪੀੜਤ ਕਿਸਾਨ ਦੇ ਪਰਿਵਾਰ ਵੱਲੋਂ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਖੇਤੀ ਆਰਡਨੈਂਸ ਨੂੰ ਲੈ ਕਿਸਾਨਾਂ ‘ਚ ਗੁੱਸਾ ਆਏ ਦਿਨ ਵਧਦਾ ਜਾ ਰਿਹਾ ਹੈ। ਕਿਸਾਨ ਸੜਕਾਂ ਤੇ ਉਤਰ ਰਹੇ ਹਨ ਉਧਰ ਆਰਡੀਨੈਂਸ ਨੂੰ ਲੈ ਕੇ ਸਿਆਸਤ ਵੀ ਪੂਰੀ ਗਰਮਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button