Breaking NewsD5 specialIndiaNewsPunjabTop News

ਬਾਦਲਾਂ ਦੇ ਗੜ੍ਹ ‘ਚ ਅੱਜ ਗਰਜਣਗੇ ਅਰਵਿੰਦ ਕੇਜਰੀਵਾਲ

ਮੁਕਤਸਰ ਸਾਹਿਬ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਆਪਣੇ ਦੌਰੇ ਦੇ ਅੱਜ ਦੂਜੇ ਦਿਨ ਅਰਵਿੰਦ ਕੇਜਰੀਵਾਲ ਬਾਦਲਾਂ ਦੇ ਗੜ੍ਹ ਹਲਕਾ ਲੰਬੀ ਵਿਖੇ ਪਿੰਡ ਖੁੱਡੀਆਂ ‘ਚ ਰੈਲੀ ਨੂੰ ਸੰਬੋਧਨ ਕਰਨ ਵਾਲੇ ਹਨ। ਇਥੇ ਸੰਬੋਧਨ ਦੌਰਾਨ ਉਹ ਵੱਡੇ ਐਲਾਨ ਵੀ ਕਰ ਸਕਦੇ ਹਨ। ਦੱਸ ਦਈਏ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ‘ਚ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਗਈ ਸੀ। ਤਿਰੰਗਾ ਯਾਤਰਾ ਦੌਰਾਨ ਉਨ੍ਹਾਂ ਦੋ ਗਾਰੰਟੀਆਂ ਦਿੰਦੇ ਹੋਏ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਜਲੰਧਰ ‘ਚ ਇੰਟਰਨੈਸ਼ਨਲ ਏਅਰਪੋਰਟ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤਾ।

2022 ਨੂੰ ਲੈਕੇ ਦੀਪ ਸਿੱਧੂ ਦਾ ਧਮਾਕਾ ! ਕਾਮਰੇਡਾ ਦੀਆਂ ਕਢਵਾਈਆਂ ਚੀਕਾਂ ! ਕਹਿੰਦਾ ਲੈਲੋ ਹੁਣ ਸਕਿਉਰਟੀ

ਦੱਸਣਯੋਗ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਸਰਗਰਮ ਹੋ ਗਈ ਹੈ। ਜਿੱਥੇ ਅਕਾਲੀ ਦਲ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਪੰਜਾਬ ਵਿਚ ਦੌਰੇ ਕਰਕੇ ਗਾਰੰਟੀਆਂ ਦਿੱਤੀਆਂ ਜਾ ਰਹੀਆਂ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button