Breaking NewsD5 specialNewsPoliticsPunjab

ਬਾਦਲਾਂ ਦੇ ਫੈਸਲੇ ਨੇ ਕੈਪਟਨ ਸਰਕਾਰ ਦੀ ਉਡਾਈ ਨੀਂਦ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਹੈ। ਸੁਖਬੀਰ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾਈ ਹੈ। ਅੱਜ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ।

ਬਾਦਲਾਂ ਦੇ ਫੈਸਲੇ ਨੇ CAPTAIN ਸਰਕਾਰ ਦੀ ਉਡਾਈ ਨੀਂਦ (Video)

ਚੰਡੀਗੜ੍ਹ ‘ਚ ਅਕਾਲੀ ਦਲ ਬਾਦਲ ਵੱਲੋਂ ਮੌਜੂਦਾ ਤੇ ਸਾਬਕਾ ਵਿਧਾਇਕਾਂ ਸਣੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਗਈ ਬੈਠਕ ਦੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਢਾਂਚੇ ਨੂੰ ਜ਼ਿਲ੍ਹਾ ਪੱਧਰ ਅਤੇ ਸਰਕਲ ਪੱਧਰ ‘ਤੇ ਬਣਾਉਣ ਦੇ ਲਈ ਡਿਊਟੀਆਂ ਲਗਾਈਆਂ ਹਨ। ਪਰਮਿੰਦਰ ਸਿੰਘ ਢੀਂਡਸਾ ਵਲੋਂ ਦਿੱਤੇ ਬਿਆਨ ਕਿ ਉਹਨਾਂ ਨੂੰ ਲਿਖਤੀ ਨੋਟਿਸ ਅਤੇ ਬਿਨ੍ਹਾਂ ਕੋਈ ਜਵਾਬ ਦਿੱਤੇ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ‘ਤੇ ਬੋਲਦਿਆਂ ਉਹਨਾਂ ਕਿਹਾ ਕਿ ਲੱਖਾਂ ਦੀ ਗਿਣਤੀ ‘ਚ ਪਾਰਟੀ ਵਰਕਰਾਂ ਨੇ ਜੋ ਫੈਸਲਾ ਕੀਤਾ ਪਾਰਟੀ ਉਸ ਤੋਂ ਬਾਹਰ ਨਹੀਂ ਜਾ ਸਕਦੀ।

ਢੱਡਰੀਆਂ ਵਾਲੇ ਦੇ ਸਮਾਗਮ ’ਤੇ ਵਿਵਾਦ ਦਾ ਮਾਮਲਾ , ਢੱਡਰੀਆਂ ਵਾਲਿਆਂ ਤੋਂ ਸੁਣੋ ਵਿਵਾਦ ਦਾ ਅਸਲ ਕਾਰਨ

ਸੁਖਬੀਰ ਬਾਦਲ ਨੇ ਜਿੱਥੇ ਸੂਬੇ ਦੇ ਮੁੱਖ ਮੰਤਰੀ ਅਤੇ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉੱਥੇ ਹੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਰੋਸ ਰੈਲੀਆਂ ਕਰਨ ਦਾ ਫੈਸਲਾ ਵੀ ਕੀਤਾ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਅਕਾਲੀ ਦਲ ਦੀਆਂ ਇਹਨਾਂ ਰੋਸ ਰੈਲੀਆਂ ਨੂੰ ਪੰਜਾਬ ਦੀ ਜਨਤਾ ਦਾ ਕਿੰਨਾ ਕੁ ਹੁੰਗਾਰਾ ਮਿਲਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button