Breaking NewsD5 specialNewsPoliticsPunjab

ਬਾਦਲਾਂ ਨੇ ਕੁਰਸੀ ਖਾਤਰ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਛਿੱਕੇ ਟੰਗਿਆ

ਜੰਮੂ ਕਸ਼ਮੀਰ ਦੀ ਭਾਸ਼ਾ ਸੂਚੀ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ਨਾਲ ਅਕਾਲੀਆਂ ਦਾ ਚਿਹਰਾ ਹੋਇਆ ਬੇਨਕਾਬ- ਬਰਿੰਦਰ ਢਿੱਲੋ

ਮੋਦੀ ਸਰਕਾਰ ਦੁਆਰਾ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਬੇਹੁਦਰੀ ਉੱਤੇ ਆਪਣੀ ਚੁੱਪੀ ਤੋੜੇ ਹਰਸਿਮਰਤ ਬਾਦਲ

ਚੰਡੀਗੜ੍ਹ ਸਤੰਬਰ  : ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਜੰਮੂ ਕਸ਼ਮੀਰ ਦੀ ਭਾਸ਼ਾ ਸੂਚੀ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇਸ ਨੂੰ ਮੋਦੀ ਸਰਕਾਰ ਵੱਲੋ ਘੱਟ ਗਿਣਤੀਆਂ ਅਤੇ ਖੇਤਰੀ ਭਾਸ਼ਾਵਾਂ ਉੱਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਸ਼ਮੀਰੀ ਡੋਗਰੀ ਅਤੇ ਹਿੰਦੀ ਨੂੰ ਜੰਮੂ ਕਸ਼ਮੀਰ ਦੇ ਭਾਸ਼ਾ ਸੋਚੀ ਵਿੱਚ ਸ਼ਾਮਲ ਕਰਨ ਦੇ ਬਿੱਲ ਦਾ ਵਿਰੋਧ ਕੀਤਾ। ਮੀਡੀਆ ਨੂੰ ਜਾਰੀ ਬਿਆਨ ਵਿੱਚ ਢਿੱਲੋਂ ਨੇ ਕਿਹਾ ਕਿ ਅਜਿਹਾ ਕਰਕੇ ਮੋਦੀ ਸਰਕਾਰ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ ਅਤੇ ਅਜਿਹੇ ਫੈੰਸਲੇ ਨੂੰ ਫੌਰੀ ਤੌਰ ਤੇ ਵਾਪਸ ਲਿਆ ਜਾਣਾ ਚਾਹੀਦਾ ਹੈ।

🔴LIVE🔴ਸੁਮੇਧ ਸੈਣੀ ਦੇ ਲੱਗੇ ਪੰਜਾਬ ‘ਚ ਵੱਡੇ-ਵੱਡੇ ਪੋਸਟਰ, ਕੁੰਵਰ ਵਿਜੇ ਪ੍ਰਤਾਪ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਇਸ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਚੁੱਪੀ ਉੱਤੇ ਸਵਾਲ ਖੜ੍ਹੇ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜਸੀ ਮੁਫਾਦਾਂ ਲਈ ਹਮੇਸ਼ਾ ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾ ਨਾਲ ਧਰੋਹ ਕਮਾਇਆ ਹੈ ਅਤੇ ਇੱਕ ਵਾਰ ਫਿਰ ਉਨ੍ਹਾਂ ਦਾ ਪੰਜਾਬ ਤੇ ਪੰਜਾਬੀ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਚ ਹਰਸਿਮਰਤ ਕੌਰ ਬਾਦਲ ਦੀ ਮੰਤਰੀ ਦੀ ਕੁਰਸੀ ਨੂੰ ਬਚਾਉਣ ਲਈ ਬਾਦਲਾਂ ਨੇ ਹਰ ਪੰਜਾਬ ਵਿਰੋਧੀ ਫ਼ੈਸਲੇ ਉੱਤੇ ਚੁੱਪੀ ਵੱਟੀ ਹੈ। ਹਰਸਿਮਰਤ ਕੌਰ ਬਾਦਲ ਉੱਤੇ ਵਰਦਿਆਂ ਢਿੱਲੋਂ ਨੇ ਕਿਹਾ ਕਿ ਉਹ ਮੋਦੀ ਸਰਕਾਰ ਤੇ ਇਸ ਪੰਜਾਬ ਅਤੇ ਪੰਜਾਬੀ ਵਿਰੋਧੀ ਫ਼ੈਸਲੇ ਦੇ ਖ਼ਿਲਾਫ਼ ਆਪਣੀ ਆਵਾਜ਼ ਚੁੱਕਣ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਖੇਤਰੀ ਭਾਸ਼ਾਵਾਂ ਅਤੇ ਘੱਟ ਗਿਣਤੀਆਂ ਨੂੰ ਧੱਕਾ ਲੱਗਦਾ ਹੈ।

ਸੁਮੇਧ ਸੈਣੀ ਮਾਮਲੇ ‘ਚ ਭਗਵੰਤ ਮਾਨ ਦਾ ਵੱਡਾ ਬਿਆਨ

ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਇਹ ਗੱਲ ਸਿੱਧ ਹੁੰਦੀ ਹੈ ਕਿ ਮੋਦੀ ਸਰਕਾਰ ਘੱਟ ਗਿਣਤੀਆਂ ਵਿਰੋਧੀ ਹੈ ਅਤੇ ਬਾਦਲ ਪਰਿਵਾਰ ਆਪਣੇ ਰਾਜਸੀ ਫਾਇਦੇ ਲਈ ਉਨ੍ਹਾਂ ਨਾਲ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਹੀ ਘੱਟ ਗਿਣਤੀਆਂ ਅਤੇ ਖੇਤਰੀ ਭਾਸ਼ਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਢਿੱਲੋਂ ਨੇ ਕਿਹਾ ਕਿ ਅਜਿਹਾ ਸਿਰਫ਼ ਪੰਜਾਬੀ ਨਾਲ ਹੀ ਨਹੀਂ ਬਲਕਿ ਹੋਰ ਖੇਤਰੀ ਭਾਸ਼ਾਵਾਂ ਨਾਲ ਵੀ ਕੀਤਾ ਜਾ ਰਿਹਾ ਹੈ। ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਪੁਰਾਤਨ ਕਾਲ ਤੋਂ ਹੀ ਇੱਕ ਸਾਂਝ ਹੈ ਜਿਸ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਇੱਥੋਂ ਤੱਕ ਕਿ ਪੰਜਾਬ ਅਤੇ ਜੰਮੂ ਕਸ਼ਮੀਰ ਦੇ ਡੋਗਰੀ ਭਾਸ਼ਾ ਵੀ ਇੱਕ ਦੂਜੇ ਨਾਲ ਮਿਲਦੀਆਂ ਹਨ।

ਸੁਮੇਧ ਸੈਣੀ ਦੇ ਭਗੌੜੇ ਹੋਣ ਦਾ ਪੋਸਟਰ ਜਾਰੀ, ਗ੍ਰਿਫ਼ਤਾਰ ਕਰਵਾਉਣ ਵਾਲੇ ਨੂੰ ਮਿਲੇਗਾ ਇਨਾਮ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵੀ ਜੰਮੂ ਕਸ਼ਮੀਰ ਦੇ ਬਹੁਤ ਸਾਰੇ ਖੇਤਰ ਪੰਜਾਬ ਦਾ ਹਿੱਸਾ ਸਨ।  ਢਿੱਲੋਂ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰੀ ਨਹੀਂ ਹੈ ਕਿ ਅਕਾਲੀਆਂ ਨੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਉੱਤੇ ਚੁੱਪੀ ਸਾਧੀ ਹੈ ਇਸ ਤੋਂ ਪਹਿਲਾਂ ਵੀ ਸਿਟੀਜ਼ਨ ਅਮੈਂਡਮੈਂਟ ਐਕਟ, ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ, ਕਿਸਾਨ ਵਿਰੋਧੀ ਆਰਡੀਨੈਂਸ ਅਤੇ ਹੋਰ ਅਣਗਿਣਤ ਮੁੱਦਿਆਂ ਤੇ ਵੀ ਆਪਣੀ ਕੁਰਸੀ ਨੂੰ ਬਚਾਉਣ ਖਾਤਰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀਆਂ ਦੇ ਦੋਗਲੇ ਚਰਿੱਤਰ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਝੂਠੀਆ ਕੁਰਬਾਨੀ ਦੇਣ ਦੀਆਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button