Breaking NewsD5 specialIndiaNewsPoliticsPunjab

ਬਾਦਲਾਂ ਲਈ ਖਤਰਨਾਕ ਸਿਆਸੀ ਭੂਚਾਲ, ਹੁਣ ਜਥੇਦਾਰਾਂ ਨੇ ਚੁੱਕਿਆ ਬਗ਼ਾਵਤੀ ਝੰਡਾ! (ਵੀਡੀਓ)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਇਸ ਵਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਲਈ ਵੱਡੀ ਚਣੌਤੀ ਬਣਦੀਆਂ ਨਜ਼ਰ ਆ ਰਹੀਆਂ ਹਨ। ਬੇਸ਼ੱਕ ਪਹਿਲਾਂ ਵੀ ਕਈ ਅਕਾਲੀ ਧੜਿਆਂ ਅਤੇ ਸਿੱਖ ਸੰਸਥਾਵਾਂ ਵਲੋਂ ਬਾਦਲਾਂ ਦੀ ਅਗਵਾਈ ਹੇਠ ਚੱਲ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀ ਲੀਡਰਸ਼ਿਪ ਨੂੰ ਲੈ ਕੇ ਚਣੌਤੀਆਂ ਖੜੀਆਂ ਕੀਤੀਆਂ ਜਾ ਰਹੀਆਂ ਹਨ ਪਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਵਾਲੇ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਬਾਦਲਾਂ ਅੱਗੇ ਨਵੀਂ ਵੱਡੀ ਚੁਣੌਤੀ ਖੜੀ ਕਰ ਦਿੱਤੀ ਹੈ। ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਬਾਅਦ ਜਿਹੜੇ ਅਹਿਮ ਮੁੱਦਿਆ ‘ਤੇ ਮੀਡੀਆ ਦਾ ਧਿਆਨ ਖਿੱਚਿਆ ਹੈ ਉਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਸਭ ਤੋਂ ਉੱਪਰ ਹੈ। ਫੂਲਕਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੂੰ ਰਾਜਸੀ ਗਲਬੇ ਤੋਂ ਆਜ਼ਾਦ ਕਰਵਾਇਆ ਜਾਵੇਗਾ।

Read Also ਬਾਦਲਾਂ ਨੂੰ ਵਿਹਲੇ ਕਰਨ ਦੀ ਤਿਆਰੀ! ਬਸ ਹੁਣ ਘਰ ਬੈਠਣਗੇ ਬਾਦਲ ਪਿਓ-ਪੁੱਤ?

ਉਨ੍ਹਾਂ ਦਾ ਸਿੱਧੇ ਤੌਰ ‘ਤੇ ਇਸ਼ਾਰਾ ਬਾਦਲਾਂ ਵੱਲ ਹੈ।ਲੰਮੇ ਸਮੇਂ ਤੋਂ ਬਜ਼ੁਰਗ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਕਾਲੀ ਦਲ ਹੀ ਜਿੱਤ ਦਾ ਆਇਆ ਹੈ। ਕਈ ਵਾਰ ਅਜਿਹੇ ਮੌਕੇ ਵੀ ਆਏ ਜਦੋਂ ਅਕਾਲੀ ਦਲ ਦੇ ਅੰਦਰੋਂ ਹੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੇ ਕਈ ਟਕਸਾਲੀ ਆਗੂਆਂ ਨੇ ਬਾਦਲ ਦੀ ਸ਼੍ਰੋਮਣੀ ਕਮੇਟੀ ਤੋਂ ਜਕੜ ਤੌੜਣ ਦੀ ਕੋਸ਼ਿਸ਼ ਵੀ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਫੂਲਕਾ ਤੋਂ ਪਹਿਲਾਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ,ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਸੁਖਦੇਵ ਸਿੰਘ ਭੌਰ , ਜਥੇਦਾਰ ਰਣਜੀਤ ਸਿੰਘ ਅਤੇ ਕਈ ਹੋਰਾਂ ਵਲੋਂ ਇਸ ਮੁੱਦੇ ਤੇ ਸਿੱਖ ਭਾਈਚਾਰੇ ਵਿੱਚ ਮਹਿੰਮ ਚਲਾਈ ਗਈ ਐ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਖਤਮ ਕੀਤਾ ਜਾਵੇਗਾ। ਅਕਾਲੀ ਦਲ ਦੇ ਅੰਦਰੋਂ ਬਗਾਵਤ ਕਰਕੇ ਨਵਾਂ ਟਕਸਾਲੀ ਅਕਾਲੀ ਦਲ ਬਣਾਉਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ , ਜਥੇਦਾਰ ਸੇਵਾ ਸਿੰਘ ਸੇਖਵਾਂ ਵੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ `ਚ ਤਬਦੀਲੀ ਲਿਉਣ ਲਈ ਲੜਾਈ ਲੜ ਰਹੇ ਹਨ।

ਇਹ ਸਾਰਾ ਕੁਝ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨਿਕਟ ਭਵਿੱਖ ਵਿੱਚ ਆਉਣ ਵਾਲੀਆਂ ਆਮ ਚੋਣਾਂ ‘ਤੇ ਨਿਰਭਰ ਕਰਦਾ ਹੈ।ਫੂਲਕਾ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਦੀਆਂ ਆਮ ਚੌਣਾਂ ਕਰਵਾਉਣ ਲਈ ਪੱਤਰ ਵੀ ਲਿਖਿਆ ਸੀ। ਇਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੱਤੀ ਸੀ ਕਿ ਚੋਣਾਂ ਕਰਵਾਉਣ ਦੇ ਮੰਤਵ ਨਾਲ ਗੁਰਦੁਆਰਾ ਕਮਿਸ਼ਨ ਦੀ ਨਿਯੁਕਤੀ ਲਈ ਕੰਮ ਕੀਤਾ ਜਾ ਰਿਹਾ ਹੈ।ਇਸ ਤਰ੍ਹਾਂ ਇਨ੍ਹਾਂ ਮੋਜ਼ੂਦਾ ਹਾਲਾਤ ਵਿੱਚ ਫੂਲਕਾ ਦਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਸਰਗਰਮ ਹੋਣਾ ਬੜੀ ਅਹਿਮੀਅਤ ਰੱਖਦਾ ਹੈ। ਸਮਝਿਆ ਜਾਂਦਾ ਹੈ ਕਿ ਫੂਲਕਾ ਵਲੋਂ ਸੋਚੀ ਸਮਝੀ ਨੀਤੀ ਨਾਲ ਹੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਰਗਰਮੀ ਸ਼ੁਰੂ ਕੀਤੀ ਗਈ ਹੈ।

ਇਸ ਬਾਰੇ ਕੋਈ ਦੋ ਰਾਏ ਨਹੀਂ ਕਿ ਫੂਲਕਾ ਇਸ ਤੋਂ ਪਹਿਲਾਂ 1984 ਦੇ ਕਤਲੇਆਮ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦਾ ਸਿੱਖ ਭਾਈਚਾਰੇ ਵਿੱਚ ਇੱਕ ਸਥਾਨ ਬਣ ਚੁੱਕਾ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੋਜ਼ੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਫੂਲਕਾ ਦੇ ਦਾਅਵਿਆ ਨੂੰ ਰੱਦ ਕਰਦੇ ਹੋਏ ਆਖ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਸਿੱਖ ਸੰਗਤਾਂ ਵੱਲੋਂ ਮਿਲੇ ਸਹਿਯੋਗ ਨਾਲ ਹੀ ਚਲਾਇਆ ਜਾਂਦਾ ਹੈ।ਆਮ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਇਸ ਪ੍ਰਬੰਧਨ ਲਈ ਹਮਾਇਤ ਮਿਲਦੀ ਆ ਰਹੀ ਹੈ। ਸਾਰੀਆਂ ਧਿਰਾਂ ਦੇ ਦਾਅਵਿਆਂ ਦੇ ਮੱਦੇਨਜ਼ਰ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਸਿੱਖ ਭਾਈਚਾਰਾ ਕਿਸ ਨੂੰ ਹਮਾਇਤ ਦਿੰਦਾ ਹੈ ਪਰ ਮੌਜ਼ੂਦਾ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਲਈ ਵੱਡੀਆਂ ਚਣੌਤੀਆਂ ਬਣਦੀਆਂ ਨਜ਼ਰ ਆ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button