Breaking NewsD5 specialNewsPoliticsPunjab

ਬਾਦਲ ਤੇ ਪਟਿਆਲੇ ‘ਚ ਪੱਕੇ ਕਿਸਾਨ ਮੋਰਚੇ ਹੁਣ 25 ਸਤੰਬਰ ਤੱਕ ਰਹਿਣਗੇ ਜਾਰੀ

ਚੰਡੀਗੜ੍ਹ : ਕਰੋਨਾ ਦੀ ਆੜ ਹੇਠ ਪਾਰਲੀਮੈਂਟ ‘ਚ ਬਹੁਗਿਣਤੀ ਦੇ ਜੋਰ ਕਿਸਾਨ ਮਾਰੂ ਖੇਤੀ ਕਾਨੂੰਨ ਮੜ੍ਹ ਰਹੀ ਕੇਂਦਰੀ ਭਾਜਪਾ ਅਕਾਲੀ ਹਕੂਮਤ ਵਿਰੁੱਧ ਅਤੇ ਚੋਣ ਵਾਅਦਿਆਂ ਤੋਂ ਭੱਜੀ ਖੜ੍ਹੀ ਪੰਜਾਬ ਦੀ ਕਾਂਗਰਸ ਹਕੂਮਤ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ‘ਤੇ ਬਾਦਲ ਪਿੰਡ ਅਤੇ ਪਟਿਆਲਾ ਪੁੱਡਾ ਗ੍ਰਾਊਂਡ ਵਿਖੇ ਸ਼ੁਰੂ ਕੀਤੇ ਪੱਕੇ ਮੋਰਚੇ ਹੁਣ 25 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਰੋਜ਼ਾਨਾ ਲੰਬੇ ਹੋ ਰਹੇ ਕਾਫਲਿਆਂ ਦੀ ਬਦੌਲਤ ਅੱਜ ਚੌਥੇ ਦਿਨ ਭਾਰੀ ਗਿਣਤੀ ਔਰਤਾਂ ਅਤੇ ਨੌਜਵਾਨਾਂ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਪੁੱਜੇ। ਹਜ਼ਾਰਾਂ ਦੀ ਤਾਦਾਦ ‘ਚ ਜੁੜੇ ਇਕੱਠਾਂ ਵੱਲੋਂ ਦੋਨਾਂ ਸਰਕਾਰਾਂ ਵਿਰੁੱਧ ਅਤੇ ਆਪਣੀਆਂ ਮੰਗਾਂ ਦੇ ਹੱਕ ‘ਚ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਤਿੱਖਾ ਰੋਸ ਜ਼ਾਹਰ ਕੀਤਾ ਜਾ ਰਿਹਾ ਸੀ।

🔴 Live 🔴 |ਅਸਤੀਫ਼ੇ ਤੋਂ ਬਾਅਦ ਹਰਸਿਮਰਤ ਦਾ ਪਹਿਲਾ ਬਿਆਨ | ਸੁਮੇਧ ਸੈਣੀ ਦਾ ਕਸਾਈ ਚੜੂ ਪੁਲਿਸ ਦੇ ਹੱਥੇ

ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈਸਨੋਟ ਵਿੱਚ ਇਹ ਖੁਲਾਸਾ ਕਰਦੇ ਹੋਏ ਦੱਸਿਆ ਗਿਆ ਹੈ ਕਿ ਅੱਜ ਪਿੰਡ ਥੋਬਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਜਥੇਬੰਦੀ ਵੱਲੋਂ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਵਿਸ਼ਾਲ ਰੈਲੀ ਕੀਤੀ ਗਈ। ਦੋਨਾਂ ਪੱਕੇ ਮੋਰਚਿਆਂ ਵਿੱਚ ਪੀ ਐਸ ਯੂ ਸ਼ਹੀਦ ਰੰਧਾਵਾ ਤੇ ਨੌਜਵਾਨ ਭਾਰਤ ਸਭਾ ਦੇ ਵਿਦਿਆਰਥੀ/ ਨੌਜਵਾਨ ਜੱਥਿਆਂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਖੇਤ ਮਜ਼ਦੂਰ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਤੇ ਡੀ ਟੀ ਐਫ ਦੀ ਅਗਵਾਈ ਹੇਠ ਮੁਲਾਜ਼ਮ ਜੱਥੇ ਵੀ ਸ਼ਾਮਲ ਹੋਏ। ਹਰਸਿਮਰਤ ਕੌਰ ਬਾਦਲ ਦੁਆਰਾ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨੂੰ ਕਿਸਾਨਾਂ ਵੱਲੋਂ ਦਿਨੋ-ਦਿਨ ਫੈਲ ਰਹੇ ਵਿਆਪਕ ਕਿਸਾਨ ਰੋਹ ਦੇ ਦਬਾਅ ਥੱਲੇ ਅਕਾਲੀ ਦਲ (ਬ) ਦੀ ਸਿਆਸੀ ਚਮੜੀ ਬਚਾਉਣ ਦੇ ਤਰਲੇ ਵਜੋਂ ਦੇਖਿਆ ਜਾ ਰਿਹਾ ਹੈ।

ਹਰਮਿਸਰਤ ਬਾਦਲ ਦੇ ਅਸਤੀਫੇ ਤੋਂ ਬਾਅਦ ਮਾਨ ਦਾ ਪਾਰਾ ਹੋ ਗਿਆ HIGH! ਮਸਾਂ ਚੁੱਪ ਕਰਵਾਇਆ ਸਪੀਕਰ ਨੇ!

ਪ੍ਰੰਤੂ ਜਥੇਬੰਦੀ ਵੱਲੋਂ ਦਾਅਵਾ ਹੈ ਕਿ ਇਹ ਤਰਲਾ ਉਦੋਂ ਤੱਕ ਕਾਮਯਾਬ ਨਹੀਂ ਹੋਵੇਗਾ ਜਦੋਂ ਤੱਕ ਕਿਸਾਨ- ਵਿਰੋਧੀ ਭਾਜਪਾ ਹਕੂਮਤੀ ਗੱਠਜੋੜ ਨਾਲ਼ੋਂ ਅਕਾਲੀ ਦਲ (ਬ) ਵੱਲੋਂ ਨਾਤਾ ਨਹੀਂ ਤੋੜਿਆ ਜਾਂਦਾ। ਪ੍ਰੈਸਨੋਟ ‘ਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰਾਂ ਦੇ ਅੜੀਅਲ ਤੇ ਜਾਬਰ ਵਤੀਰੇ ਵਿਰੁੱਧ ਕਿਸਾਨਾਂ ਮਜ਼ਦੂਰਾਂ ਦਾ ਦਿਨੋ-ਦਿਨ ਵਧ ਰਿਹਾ ਠਾਠਾਂ ਮਾਰਦਾ ਰੋਹ ਕਿਸਾਨ ਮਾਰੂ ਕਾਨੂੰਨਾਂ ਨੂੰ ਜਨਤਕ ਤਾਕਤ ਰਾਹੀਂ ਮਸਲ ਸੁੱਟਣ ਵਾਲੇ “ਕਰੋ ਜਾਂ ਮਰੋ” ਸੰਘਰਸ਼ ਦੇ ਜ਼ੋਰਦਾਰ ਸੰਕੇਤ ਬਣ ਰਿਹਾ ਹੈ। ਮੋਰਚਿਆਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ,ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਸਮੇਤ ਵੱਖ ਵੱਖ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਸਥਾਨਕ ਆਗੂ ਸ਼ਾਮਲ ਸਨ।

ਖਹਿਰਾ ਨੇ ਲਾਈਵ ਹੋਕੇ ਕੱਢੀ ਭੜਾਸ, ਵੀਡੀਓ ਦੇਖ ਵਿਰੋਧੀਆਂ ਦਾ ਚੜੂ ਪਾਰਾ! ਕਿਸਾਨਾਂ ਦੇ ਹੱਕ ‘ਚ ਦਿੱਤਾ ਵੱਡਾ ਬਿਆਨ

ਬੁਲਾਰਿਆਂ ਨੇ ਕਿਸਾਨ ਮਾਰੂ ਕਾਨੂੰਨਾਂ ਨੂੰ ਪਾਸ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਕਿਸਾਨ ਦੁਸ਼ਮਣ ਗਰਦਾਨਦਿਆਂ ਉਹਨਾਂ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਿਸਾਨ ਮਾਰੂ ਖੇਤੀ ਕਾਨੂੰਨ ਤੇ ਬਿਜਲੀ ਸੋਧ ਕਾਨੂੰਨ 2020 ਸਮੇਤ ਭੂਮੀ- ਅਧਿਗ੍ਰਹਿਣ ਕਾਨੂੰਨ ‘ਚ ਕਿਸਾਨ ਮਾਰੂ ਸੋਧਾਂ ਰੱਦ ਕਰੋ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ‘ਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ। ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਇਹਨਾਂ ਨੂੰ ਹਰਗਿਜ਼ ਲਾਗੂ ਨਹੀਂ ਹੋਣ ਦੇਣਗੇ, ਭਾਵੇਂ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈ ਜਾਣ।

ਸਿਆਸਤ ‘ਚ ਵੱਡਾ ਧਮਾਕਾ,ਗਾਂਧੀ ਨੇ ਕਰਤਾ ਐਲਾਨ, ਸੁਣਕੇ ਖਹਿਰਾ, ਬੈਂਸ ਤੇ ਛੋਟੇਪੁਰ ਦੇ ਉੱਡੇ ਹੋਸ਼

ਉਹਨਾਂ ਵੱਲੋਂ ਹੋਰ ਮੰਗਾਂ ਉੱਤੇ ਜ਼ੋਰ ਦਿੰਦੇ ਹੋਏ ਮੰਗ ਕੀਤੀ ਗਈ ਕਿ ਸ਼ਾਂਤਮਈ ਸੰਘਰਸ਼ਾਂ ਨੂੰ ਅਤੇ ਲਿਖਣ ਬੋਲਣ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਝੂਠੇ ਕੇਸ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, ਗੰਭੀਰ ਰੋਗੀ ਤੇ ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ ਸਮੇਤ ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਕਾਰਕੁਨਾਂ ਸਭਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ। ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ।

ਲਓ ਜੀ! ਹਰਸਿਮਰਤ ਬਾਦਲ ਦੇ ਅਸਤੀਫ਼ੇ ਦਾ ਸੱਚ ਆਇਆ ਸਾਹਮਣੇ,ਝਾੜੂ ਵਾਲਿਆਂ ਨੇ ਚੱਕਤੇ ਸਾਰੇ ਪਰਦੇ!

ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮ੍ਹਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ। ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ। ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ । ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰੋ।

🔴 Live 🔴 |ਅਸਤੀਫ਼ੇ ਤੋਂ ਬਾਅਦ ਹਰਸਿਮਰਤ ਦਾ ਪਹਿਲਾ ਬਿਆਨ | ਸੁਮੇਧ ਸੈਣੀ ਦਾ ਕਸਾਈ ਚੜੂ ਪੁਲਿਸ ਦੇ ਹੱਥੇ

ਸਮੁੱਚੀਆਂ ਸਿਹਤ ਸੇਵਾਵਾਂ ਦਾ ਸਰਕਾਰੀਕਰਨ ਕਰਕੇ ਕਰੋਨਾ ਸਮੇਤ ਸਭ ਜਾਨਲੇਵਾ ਬੀਮਾਰੀਆਂ ਦੀ ਤਸੱਲੀਬਖਸ਼ ਰੋਕਥਾਮ ਦੇ ਪੁਖਤਾ ਪ੍ਰਬੰਧ ਕਰੋ ਜਿਹੜੇ ਕਿ ਸਮੂਹ ਗਰੀਬਾਂ ਲਈ ਮੁਫ਼ਤ ਹੋਣ। ਜਲ ਸਪਲਾਈ, ਬਿਜਲੀ ਤੇ ਹੋਰ ਸਾਰੇ ਜਨਤਕ ਅਦਾਰਿਆਂ ਦੇ ਨਿਜੀਕਰਨ ਪੰਚਾਇਤੀਕਰਨ ਦੀਆਂ ਸਾਮਰਾਜ ਪੱਖੀ ਨੀਤੀਆਂ ਰੱਦ ਕਰੋ। ਬੁਲਾਰਿਆਂ ਨੇ ਐਲਾਨ ਕੀਤਾ ਕਿ ਇਹਨਾਂ ਕਿਸਾਨ ਮਾਰੂ ਕਾਨੂੰਨਾਂ ਦੇ ਪੱਖ ‘ਚ ਖੜ੍ਹੇ ਰਾਜਸੀ ਆਗੂਆਂ ਦਾ ਪਿੰਡਾਂ ਵਿੱਚ ਦਾਖਲਾ ਮੁਕੰਮਲ ਤੌਰ ‘ਤੇ ਬੰਦ ਕੀਤਾ ਜਾਵੇਗਾ। ਇਹਨਾਂ ਕਾਨੂੰਨਾਂ ਵਿਰੁੱਧ ਆਪੋ ਆਪਣੀ ਸੋਚ ਤੇ ਸਮਰੱਥਾ ਮੁਤਾਬਕ ਸੰਘਰਸ਼ਸ਼ੀਲ ਸਮੂਹ ਕਿਸਾਨ ਜਥੇਬੰਦੀਆਂ ਨਾਲ ਸੰਭਵ ਹੱਦ ਤੱਕ ਤਾਲਮੇਲ ਬਿਠਾਉਂਦਿਆਂ ਅਤੇ ਮੌਜੂਦਾ ਸੰਘਰਸ਼ ਨੂੰ ਹੋਰ ਪ੍ਰਚੰਡ ਕਰਦਿਆਂ ਅੰਤਿਮ ਜਿੱਤ ਤੱਕ ਲੜਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button