ਬਾਦਲ ਪਰਿਵਾਰ ਲਈ ਰਾਹਤ ਦੀ ਖਬਰ, ਪਰਿਵਾਰਿਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ
ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਿੰਡ ਬਾਦਲ ਵਿਖੇ ਰਿਹਾਇਸ਼ ’ਚ ਸਕਿਓਰਿਟੀ ਸਟਾਫ਼ ਰਸੋਈਆ ਅਤੇ ਕੁੱਝ ਦੀਆਂ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਪਿੰਡ ਬਾਦਲ ਵਿਖੇ ਉਨ੍ਹਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਪੁੱਤਰੀ ਗੁਰਲੀਨ ਕੌਰ ਅਤੇ ਬੇਟੇ ਆਨੰਤਵੀਰ ਸਿੰਘ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ।
BIG BREAKING- ਪਾਕਿਸਤਾਨ ‘ਚ ਸਿੱਖ ਗ੍ਰੰਥੀ ਦੀ ਧੀ ਨਾ ਵਾਪਰਿਆ ਭਾਣਾ!
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਰਮਦੀਪ ਸੰਧੂ ਨੋਡਲ ਅਫ਼ਸਰ ਕੋਵਿਡ-19 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਦੇ ਸੈਂਪਲ ਲਏ ਗਏ ਸਨ, ਜੋ ਕਿ ਨੈਗੇਟਿਵ ਆਏ ਹਨ। ਤੁਹਾਨੂੰ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਦੀ ਵੱਡੀ ਬੇਟੀ ਹਰਕੀਰਤ ਕੌਰ ਪਿੰਡ ਬਾਦਲ ਵਿਖੇ ਨਹੀਂ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੈੈਂਪਲ ਅਜੇ ਨਹੀਂ ਲਿਆ ਗਿਆ, ਬਲਕਿ ਵੱਡੀ ਉਮਰ ਹੋਣ ਕਰਕੇ ਉਹ ਸੈਲਫ ਆਈਸੋਲੇਸ਼ਨ ’ਤੇ ਹਨ। ਹੁਣ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਨਾਲ ਸਬੰਧਿਤ 19 ਵਿਅਕਤੀਆਂ ਦੇ ਕੋਰੋਨਾ ਸੈਂਪਲ ਪੌਜ਼ੀਟਿਵ ਆ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.