Breaking NewsPunjabTop News

ਬਾਪੂ ਸੂਰਤ ਸਿੰਘ ਖਾਲਸਾ ਮੁੜ ਬੈਠਣਗੇ ਭੁੱਖ ਹੜਤਾਲ ਤੇ, ਮਾਨ ਸਰਕਾਰ ਨੂੰ ਚੇਤਾਵਨੀ

ਬਾਪੂ ਸੂਰਤ ਸਿੰਘ ਨੇ ਖਾਲਸਾ ਮੁੜ ਭੁੱਖ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਜੇਕਰ ਭੁੱਖ ਹੜਤਾਲ ਦੌਰਾਨ ਉਨ੍ਹਾਂ ਨੂੰ ਕੁਝ ਹੁੰਦਾ ਹੈ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਇਸ ਦੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਬਾਪੂ ਸੂਰਤ ਸਿੰਘ ਖਾਲਸਾ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਇਕ ਖਾਲੀ ਪੰਨੇ ’ਤੇ ਵਸੀਅਤ ਵੀ ਲਿਖੀ ਹੋਈ ਹੈ।ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਇਸ ਵਸੀਅਤ ਆਦਿ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸੂਰਜ ਸਿੰਘ ਖਾਲਸਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨਗੇ। ਹੁਣ ਜਦੋਂ ਉਹ ਮੁੱਖ ਮੰਤਰੀ ਬਣ ਗਏ ਹਨ ਤਾਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋ ਰਹੀ।

ਦੂਜੇ ਪਾਸੇ ਬਾਪੂ ਸੂਰਤ ਸਿੰਘ ਦੀ ਵਿਗੜਦੀ ਸਿਹਤ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਕੌਮੀ ਮੋਰਚੇ ਵਾਲੀ ਥਾਂ ‘ਤੇ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਦੇ ਚਲਦਿਆਂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਉਹ 14 ਤੋਂ 18 ਅਪ੍ਰੈਲ ਤੱਕ  ਪਿੰਡ ਹਸਨਪੁਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਰੱਖਣਗੇ। ਇਸ ਤੋਂ ਬਾਅਦ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ।ਇਸ ਦੌਰਾਨ ਮੋਰਚੇ ਦੇ ਬੁਲਾਰੇ ਬਲਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਸੂਰਤ ਸਿੰਘ ਖਾਲਸਾ ਵੱਲੋਂ ਪਤਵੰਤਿਆਂ ਦੀ ਹਾਜ਼ਰੀ ਵਿੱਚ ਵਸੀਅਤ ਤਿਆਰ ਕੀਤੀ ਗਈ ਹੈ। ਸੂਰਤ ਸਿੰਘ ਖਾਲਸਾ ਹਮੇਸ਼ਾ ਹੀ ਬੰਦੀ ਸਿੰਘਾਂ ਦੀ ਲੜਾਈ ਲੜਦਾ ਰਿਹਾ ਹੈ। ਸੂਰਤ ਸਿੰਘ ਖ਼ਾਲਸਾ ਦੀ ਇੱਛਾ ਹੈ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਵੀ ਮੁਹਾਲੀ ਵਿਖੇ ਹੀ ਕੀਤਾ ਜਾਵੇ।ਡਾ: ਸਾਰੰਗ ਸ਼ਰਮਾ ਨੇ ਦੱਸਿਆ ਕਿ ਸੂਰਤ ਸਿੰਘ ਖ਼ਾਲਸਾ ਨੂੰ ਬੀ.ਪੀ, ਸ਼ੂਗਰ ਸਮੇਤ ਹੋਰ ਵੀ ਕਈ ਸਮੱਸਿਆਵਾਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸਫ਼ਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button