PunjabTop News

ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਫੈਸਲਾ, 180 ਨਿਯੁਕਤੀਆਂ ਤੇ ਤਰੱਕੀਆਂ ‘ਤੇ ਲੱਗੀ ਰੋਕ

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਇਸ ਨਾਲ ਜੁੜੇ ਸੰਸਥਾਨਾਂ ਵਿੱਚ ਕਰੀਬ 180 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।ਇਹ ਫੈਸਲਾ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਲਿਆ ਗਿਆ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ 18 ਅਗਸਤ 2026 ਨੂੰ ਜਾਰੀ ਪੱਤਰ ਰਾਹੀਂ ਸਬੰਧਤ ਸੰਸਥਾਵਾਂ ਦੇ ਮੁਖੀਆਂ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ।ਇਨ੍ਹਾਂ ਸੰਸਥਾਵਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਯੂਨੀਵਰਸਿਟੀ ਕਾਲਜ ਆਫ ਫਿਜ਼ਿਓਥੈਰੇਪੀ, ਯੂਨੀਵਰਸਿਟੀ ਇੰਸਟੀਚਿਊਟ ਆਫ ਅਲਾਇਡ ਹੈਲਥਕੇਅਰ ਸਾਇੰਸਿਜ਼ ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਰਿਸਰਚ ਸਮੇਤ ਹੋਰ ਸੰਸਥਾਨ ਸ਼ਾਮਲ ਹਨ।

ਜਾਰੀ ਪੱਤਰ ਮੁਤਾਬਕ ਬੋਰਡ ਆਫ ਮੈਨੇਜਮੈਂਟ ਨੇ 12 ਅਗਸਤ 2026 ਤੋਂ ਇਨ੍ਹਾਂ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿੱਜੀ ਨੋਟਿਸ ਜਾਰੀ ਕੀਤੇ ਗਏ ਹਨ।ਸਬੰਧਤ ਕਰਮਚਾਰੀਆਂ ਨੂੰ ਰਿਵਿਊ ਕਮੇਟੀ ਸਾਹਮਣੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਇਨ੍ਹਾਂ ਨਿਯੁਕਤੀਆਂ ਅਤੇ ਤਰੱਕੀਆਂ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।ਯੂਨੀਵਰਸਿਟੀ ਸੂਤਰਾਂ ਮੁਤਾਬਕ ਡਾ. ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਕੀਤੀਆਂ ਕੁਝ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਲੈ ਕੇ ਸਵਾਲ ਉੱਠੇ ਸਨ। ਹਾਲਾਂਕਿ ਉਸ ਸਮੇਂ ਕਰਮਚਾਰੀਆਂ ਨੂੰ ਲਿਖਤੀ ਤੌਰ ’ਤੇ ਦੱਸਿਆ ਗਿਆ ਸੀ ਕਿ ਅੰਤਿਮ ਫੈਸਲਾ ਬੋਰਡ ਆਫ ਮੈਨੇਜਮੈਂਟ ਦੀ ਮਨਜ਼ੂਰੀ ਤੋਂ ਬਾਅਦ ਹੀ ਹੋਵੇਗਾ।ਹੁਣ ਬੋਰਡ ਦੇ ਫੈਸਲੇ ਤੋਂ ਬਾਅਦ ਸਾਰੇ ਸਬੰਧਤ ਸੰਸਥਾਨਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button