PunjabTop News

ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ

ਤਰਨਤਾਰਨ : ਸਾਲ 2020 ਵਿੱਚ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਕਰੋਨਾ ਪਾਬੰਦੀਆਂ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ। ਜਿਸ ‘ਤੇ ਤਰਨ ਤਾਰਨ ਦੀ ਥਾਣਾ ਸਦਰ ਪੁਲਿਸ ਵੱਲੋਂ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ  ਈ ਟੀ ਉ, ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ, ਦਲਬੀਰ ਸਿੰਘ ਟੌਂਗ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਸਰਪੰਚ ਨੇ ਦਿਖਾਈ ਮੰਤਰੀ ਜਿੰਨੀ ਪਾਵਰ ! ਨਜਾਇਜ਼ ਕਬਜ਼ੇ ਕਰਵਾਉਣ ’ਚ ਮਾਹਿਰ ! ਅੱਗੋਂ ਵਿਭਾਗ ਨੇ ਲਿਆ ਐਕਸ਼ਨ

ਉਕਤ ਮਾਮਲੇ ਵਿੱਚ ਪਿਛਲੇ ਦਿਨੀਂ ਤਰਨਤਾਰਨ ਅਦਾਲਤ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਂਤ ਪੰਜਾਬ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਉਸ ਤੋਂ ਬਾਅਦ ਉਕਤ ਆਗੂਆਂ ਵੱਲੋਂ ਹਾਈਕੋਰਟ ਦੇ ਹੁਕਮਾਂ ਤੇ ਹੇਠਲੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਜ਼ਮਾਨਤ ਕਰਵਾ ਲਈ ਗਈ ਸੀ। ਪਰ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਲਗਾਤਾਰ ਅਦਾਲਤ ਵਿੱਚ ਪੇਸ਼ ਹੋਣ ਤੋਂ ਗੈਂਰ ਹਾਜ਼ਰ ਰਹੇ।  ਮਾਣਯੋਗ ਅਦਾਲਤ ’ਚ ਚੱਲ ਰਹੇ ਕੇਸ ਦੌਰਾਨ ਗੈਰ-ਹਾਜ਼ਰ ਹੋਣ ਸਬੰਧੀ ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਭਗੌੜਾ ਕਰਾਰ ਦਾ ਫ਼ੈਸਲਾ ਸੁਣਾਉਂਦੇ ਹੋਏ ਪੁਲਸ ਨੂੰ ਤੁਰੰਤ ਪਰਚਾ ਦਰਜ ਕਰਨ ਅਤੇ ਪ੍ਰਾਪਰਟੀ ਅਟੈਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਵੇਰੇ ਸਵੇਰੇ ਆਈ ਵੱਡੀ ਖ਼ਬਰ, ਪੰਜਾਬ ’ਚ ਹੋਣਗੇ ਬੰਬ ਧਮਾਕੇ ,ਪੁਲਿਸ ਨੇ ਕੀਤੇ ਪੁਖ਼ਤਾ ਪ੍ਰਬੰਧ!

ਜਾਣਕਾਰੀ ਮੁਤਾਬਕ ਮਾਣਯੋਗ ਅਦਾਲਤ ਵਿਚ ਚੱਲ ਰਹੇ ਕੇਸ ਦੀ ਸੁਣਵਾਈ ਦੋਰਾਨ ਬੀਤੀ 26 ਅਗਸਤ ਤੋਂ ਲਗਾਤਾਰ ਹਲਕਾ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ ਗੈਰਹਾਜ਼ਰ ਚੱਲ ਰਹੇ ਸਨ। ਇਸ ਦੌਰਾਨ ਬੁੱਧਵਾਰ ਮਾਨਯੋਗ ਬਗੀਚਾ ਸਿੰਘ ਦੀ ਅਦਾਲਤ ਵੱਲੋਂ ਵਿਧਾਇਕ ਦਲਬੀਰ ਸਿੰਘ ਟੌਗ ਨੂੰ ਜਿੱਥੇ ਭਗੌੜਾ ਕਰਾਰ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਤੁਰੰਤ ਧਾਰਾ 174-ਏ ਤਹਿਤ ਮਾਮਲਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਉਥੇ ਉਨ੍ਹਾਂ ਦੀ ਜਾਇਦਾਦ ਨੂੰ ਸੱਤ ਦਿਨਾਂ ਵਿਚ ਅਟੈਚ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button