ਬਾਬਾ ਬਕਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਦਲਵੀਰ ਸਿੰਘ ਟੌਂਗ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ
ਬਾਬਾ ਬਕਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਦਲਵੀਰ ਸਿੰਘ ਟੌਂਗ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਅਦਾਲਤ ਨੇ ਪੈਸਿਆਂ ਦੇ ਲੈਣ-ਦੇਣ ਸਬੰਧੀ ਇਹ ਹੁਕਮ ਜਾਰੀ ਕੀਤੇ ਹਨ। ਇੰਨਾ ਹੀ ਨਹੀਂ ਪੁਲਿਸ ਨੂੰ ਮਾਮਲੇ ਦੀ ਅਗਲੀ ਤਰੀਕ 17 ਫਰਵਰੀ ਨੂੰ ਵਿਧਾਇਕ ਦਲਵੀਰ ਸਿੰਘ ਟੌਂਗ ਨੂੰ ਪੇਸ਼ ਕਰਨ ਲਈ ਕਿਹਾ ਗਿਆ ਹੈ।ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਬਾਬਾ ਬਕਾਲਾ ਬਿਕਰਮ ਦੀਪ ਸਿੰਘ ਦੀ ਅਦਾਲਤ ‘ਚ ਸੰਪੂਰਨ ਸਿੰਘ ਮੱਕੜ ਬਨਾਮ ਦਲਬੀਰ ਸਿੰਘ ਟੌਗ ਦਾ ਕੇਸ ਚੱਲ ਰਿਹਾ ਸੀ।ਇਸ ਸਬੰਧੀ ਅਦਾਲਤ ਵੱਲੋਂ ਪੰਜ ਵਾਰ ਵਿਧਾਇਕ ਦਲਬੀਰ ਸਿੰਘ ਟੌਗ ਨੂੰ ਵਾਰੰਟ ਭੇਜੇ ਗਏ ਸਨ ਪਰ ਪੁਲਿਸ ਵੱਲੋਂ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਅਦਾਲਤ ਨੇ ਆਪਣੇ ਹੁਕਮਾਂ ਵਿਚ ਲਿਖਿਆ ਹੈ ਕਿ ਉਕਤ ਵਿਧਾਇਕ 26 ਜਨਵਰੀ ਗਣਤੰਤਰ ਦਿਹਾੜੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਹਾਕੀ ਸਟੇਡੀਅਮ ਬਾਬਾ ਬਕਾਲਾ ਪੁੱਜੇ ਸਨ ਜਿਸ ਲਈ ਪੁਲੀਸ ਜ਼ਿੰਮੇਵਾਰ ਹੈ। ਅਦਾਲਤ ਨੇ ਪੁਲਿਸ ਥਾਣਾ ਬਿਆਸ ਦੇ ਐੱਸਐੱਚਓ ਨੂੰ ਹੁਕਮ ਜਾਰੀ ਕਰ ਦੀਆਂ ਕਿਹਾ ਕੇ ਉਹ ਵਿਧਾਇਕ ਦਲਬੀਰ ਸਿੰਘ ਟੌਗ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਤਾਰੀਖ਼ 17 ਫਰਵਰੀ 2024 ਨੂੰ ਪੇਸ਼ ਕਰੇ, ਜਿਸ ਦੀ ਜ਼ਿੰਮੇਵਾਰੀ ਥਾਣਾ ਮੁਖੀ ਦੀ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.