Press ReleasePunjab

ਬਾਬਾ ਬਿਧੀ ਚੰਦ ਜੀ ਦੀ ਯਾਦ ’ਚ ਸੁਰਸਿੰਘ ਵਿਖੇ ਸਲਾਨਾ ਜੋੜ ਮੇਲੇ ਸਮੇਂ ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ: ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬਿਧੀ ਚੰਦ ਜੀ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਮੁੱਖੀ ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਸੁਰਸਿੰਘ ਵਿਖੇ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਸਮੇਤ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।

10 ਹੋਰ ਟੋਲ ਪਲਾਜ਼ੇ ਹੋਣਗੇ ਬੰਦ! ਪੰਜਾਬ ’ਚ ਲੱਗਣਗੇ ਸਮਾਰਟ ਮੀਟਰ, ਪੈਸੇ ਖ਼ਤਮ ਹੁੰਦੇ ਸਾਰ ਬਿਜਲੀ ਠੱਪ |

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਬਿਧੀ ਚੰਦ ਜੀ ਦਾ ਸਿੱਖ ਇਤਿਹਾਸ ਵਿਚ ਅਹਿਮ ਸਥਾਨ ਹੈ। ਬਾਬਾ ਬਿਧੀ ਚੰਦ ਜੀ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ਾਂ ਕੀਤੀਆਂ ਹਨ। ਉਨ੍ਹਾਂ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਅਵਤਾਰ ਸਿੰਘ ਮੁੱਖੀ ਦਲ ਪੰਥ ਬਾਬਾ ਬਿਧੀ ਚੰਦ ਜੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

Faridkot Court ਪਹੁੰਚਿਆ Dera Sacha Sauda, ਕਸੂਤੀ ਫਸੀ Punjab ਸਰਕਾਰ, ਪਲਟ ਕੇ ਰੱਖਤੀ ਸਾਰੀ ਗੇਮ

ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਮੌਜ ਦਾਸ ਮਾੜੀ ਕੰਬੋਕੇ ਸਮੇਤ ਹੋਰ ਸ਼ਖ਼ਸੀਅਤਾਂ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button