agricultureBreaking NewsD5 specialNewsPunjabTop News
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ‘ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਫ਼ਸਲ ਬਾਦਲ ਮਾਡਲ ਲਈ ਕਾਨਫਰੰਸਾਂ ਕੀਤੀਆਂ ਜਾਣਗੀਆਂ
ਅੰਮ੍ਰਿਤਸਰ: ਕਿਰਤੀ ਕਿਸਾਨ ਯੂਨੀਅਨ ਭਲਕੇ 9 ਜੂਨ ਨੁੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਹਰੇ ਇਨਕਲਾਬ ਦੀ ਥਾਂ ਹੰਢਣਸਾਰ ਕੁਦਰਤ ਤੇ ਕਿਸਾਨ ਪੱਖੀ ਖੇਤੀ ਮਾਡਲ ਉਸਾਰਨ ਲਈ ਜ਼ਿਲ੍ਹਾ ਪੱਧਰੀ ਕਾਨਫ਼ਰੰਸਾਂ ਕਰਨਗੇ। ਯੂਨੀਅਨ ਦਾ ਕਹਿਣਾ ਹੈ ਕਿ ਇਨ੍ਹਾਂ ਕਾਨਫ਼ਰੰਸਾਂ ਰਾਹੀਂ ਖੇਤੀ ਮਾਡਲ ਵਿੱਚ ਬਦਲ ਦੀ ਸ਼ੁਰੂਆਤ ਵੱਲ ਕਦਮ ਵਧਾਇਆ ਜਾਵੇਗਾ । ਉਨ੍ਹਾਂ ਦਾ ਕਹਿਣਾ ਹੈ ਕਿ ਹਰਾ ਇਨਕਲਾਬ ਹਰਾ ਘੱਲੂਘਾਰਾ ਸਾਬਤ ਹੋ ਚੁੱਕਿਆ ਹੈ। ਇਹ ਕਾਨਫ਼ਰੰਸਾਂ ਪਟਿਆਲਾ, ਸੰਗਰੂਰ, ਲੁਧਿਆਣਾ, ਮੋਗਾ, ਫ਼ਰੀਦਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਗੁਰਦਾਸਪੁਰ ਵਿੱਚ ਕੀਤੀਆਂ ਜਾਣੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.