ਕਾਂਗਰਸ ਛੱਡ ਕੇ ਐੱਨਸੀਪੀ ਵਿੱਚ ਸ਼ਾਮਲ ਹੋਏ ਬਾਬਾ ਸਿੱਦੀਕੀ ਦੀ ਮਹਾਰਾਸ਼ਟਰ ਦੇ ਮੁੰਬਈ ਵਿੱਚ ਸ਼ਨੀਵਾਰ ਦੇਰ ਰਾਤ ਗੋਲੀ ਮਾਰ ਕੇ ਕਤਲ ਕਰਤਾ ਗਿਆ। ਤਿੰਨ ਹਮਲਾਵਰਾਂ ਨੇ ਉਹਨਾਂ ‘ਤੇ ਤਿੰਨ ਗੋਲੀਆਂ ਚਲਾਈਆਂ। ਉਹਨਾਂ ਨੂੰ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦੇਹਾਂਤ ਨਾਲ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦਿਲਚਸਪ ਗੱਲ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਇਸ ਦੇ ਬਾਵਜੂਦ ਉਹਨਾਂ ਦੇ ਕਤਲ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ।ਬਾਬਾ ਸਿੱਦੀਕੀ ਨੇ 15 ਦਿਨ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਬਾਰੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਦੱਸਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪੱਧਰ ਦੀ ਸੁਰੱਖਿਆ ਦਿੱਤੀ ਗਈ ਸੀ। ਸਿੱਦੀਕੀ ਦੀ ਮੌਤ ਨੇ ਸੁਰੱਖਿਆ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ।
ਉਨ੍ਹਾਂ ਦੇ ਬੇਟੇ ਜੀਸ਼ਾਨ ਸਿੱਦੀਕੀ ਦਾ ਬਾਂਦਰਾ ਈਸਟ ਵਿੱਚ ਦਫ਼ਤਰ ਹੈ। ਸ਼ੁਰੂਆਤੀ ਜਾਣਕਾਰੀ ਹੈ ਕਿ ਇਸ ਦਫ਼ਤਰ ਦੇ ਬਾਹਰ ਤਿੰਨ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਉਹਨਾਂ ਨੂੰ ਦੋ ਤੋਂ ਤਿੰਨ ਗੋਲੀਆਂ ਲੱਗੀਆਂ। ਉਹਨਾਂ ਨੂੰ ਜ਼ਖਮੀ ਹਾਲਤ ‘ਚ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.