Breaking NewsD5 specialNewsPunjabTop News

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ

ਪਟਿਆਲਾ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਨਾ ਭੇਜੀ ਗਈ ਹੈ। ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਸਰਕਾਰ ਨੇ ਵਿਦੇਸ਼ ਭੱਜਣ ਦੇ ਖਦਸ਼ੇ ਪਿੱਛੋਂ ਮਜੀਠੀਆ ‘ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਹੈ। ਬਿਕਰਮ ਸਿੰਘ ਮਜੀਠੀਆ (bikram singh majithia) ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਹੋ ਰਹੀ ਹੈ, ਹਾਲਾਂਕਿ ਉਹ ਘਰ ਨਹੀਂ ਮਿਲੇ।

ਮਜੀਠੀਆ ਕੇਸ ‘ਚ ਨਵੇਂ ਖੁਲਾਸੇ ! ਹੋਰ ਵਧੀਆਂ ਮੁਸ਼ਕਲਾਂ, ਜਲਦ ਹੋਵੇਗੀ ਗ੍ਰਿਫਤਾਰੀ ?

ਜਾਣਕਾਰੀ ਅਨੁਸਾਰ SIT ਦੀਆਂ 4 ਟੀਮਾਂ ਨੇ 16 ਥਾਂਵਾਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਸੂਤਰਾਂ ਅਨੁਸਾਰ ਪੰਜਾਬ ਪੁਲਿਸ ਦੀ ਟੀਮ ਦੇਰ ਰਾਤ 3:30 ਵਜੇ ਚੰਡੀਗੜ੍ਹ ਸਥਿਤ ਮਜੀਠੀਆ ਦੇ ਸਰਕਾਰੀ ਫਲੈਟ ਪੁੱਜੀ, ਪਰ ਉਥੇ ਕੋਈ ਨਹੀਂ ਮਿਲਿਆ। ਸੂਤਰਾਂ ਮੁਤਾਬਕ ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੇ ਪੰਜਾਬ ਤੋਂ ਬਾਹਰ ਜਾਣ ਦੀ ਖ਼ਬਰ ਹੈ। ਉਧਰ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਚਨਾ ਭੇਜੀ ਗਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button