ਬਿਕਰਮ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਹਿਮ ਮੀਟਿੰਗ ਸੱਦ ਲਈ ਹੈ।ਚੰਡੀਗੜ੍ਹ ਵਿਖੇ ਇਸ ਮੀਟਿੰਗ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਕਰਨਗੇ। ਅਕਾਲੀ ਦਲ ਵਿੱਚ ਉੱਠ ਰਹੀਆਂ ਬਾਗੀ ਸੁਰਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ਪਾਰਟੀ ਨੂੰ ਇੱਕਜੁੱਟ ਕਰਨ ਤੇ ਬਾਗੀਆਂ ਖਿਲਾਫ਼ ਕਾਰਵਾਈ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Majithia Bail : ਆਹ Majithia ਨੂੰ ਕੀ ਹੋਇਆ? ਸਭ ਨੂੰ ਕਰਤਾ ਹੈਰਾਨ | D5 Channel Punjabi
ਦੱਸ ਦਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਕੱਲ੍ਹ ਹੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਉਹ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਵੀ ਅਹਿਮ ਹੈ ਕਿ ਮਾਝਾ ਅਕਾਲੀ ਦਲ ਵਿੱਚ ਬਗਾਵਤ ਦਾ ਕੇਂਦਰ ਬਣਦਾ ਜਾ ਰਿਹਾ ਹੈ। ਇਸ ਲਈ ਮਜੀਠੀਆ ਵੱਲੋਂ ਜੇਲ੍ਹ ਤੋਂ ਬਾਹਰ ਆ ਕੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.