PunjabTop News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਡਰੱਗਜ਼ ਕੇਸ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆ ਸਕਣਗੇ। ਜਾਣਕਾਰੀ ਮੁਤਾਬਕ ਕਰੋੜਾਂ ਦੇ ਡਰੱਗ ਰੈਕੇਟ ਕੇਸ ‘ਚ ਜੇਲ੍ਹ ‘ਚ ਬੰਦ ਮਜੀਠੀਆ ਵੱਲੋਂ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਸੀ। 29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Khabran Da Sira : BJP ਦਾ ਸਫ਼ਾਇਆ, 164 MLA ਬਾਹਰ? PM ਦੀ ਜਾਊ ਕੁਰਸੀ? ਬੰਦੀ ਆਉਣਗੇ ਬਾਹਰ | D5 Channel Punjabi

ਇਸ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button